
Jathedar Giani Kuldeep Singh Gargajj: ਮੀਡੀਆ ਤੋਂ ਬਣਾਈ ਰੱਖੀ ਦੂਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਕੀਤੀ।
ਉਹਨਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਸੰਗਤ ਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਂਝ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਜਥੇਦਾਰ ਵੱਲੋਂ ਇਸ ਤਰ੍ਹਾਂ ਜੋੜਾ ਘਰ ਵਿਖੇ ਇਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ ਹੋਵੇ।
ਜਥੇਦਾਰ ਗੜਗੱਜ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਅਤੇ ਅੱਜ ਸਥਾਨਕ ਸਿੱਖ ਮਿਸ਼ਨਰੀ ਕਾਲਜ ਵਿਖੇ ਉਨ੍ਹਾਂ ਦੇ ਸਨਮਾਨ ਲਈ ਪ੍ਰੋਗਰਾਮ ਰੱਖਿਆ ਗਿਆ ਸੀ। ਜਥੇਦਾਰ ਵੱਲੋਂ ਇਸ ਪ੍ਰੋਗਰਾਮ ਵਿੱਚ ਪੁੱਜਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਜੋੜਾ ਘਰ ’ਚ ਸੇਵਾ ਕੀਤੀ ਗਈ।