ਪਾਕਿਸਤਾਨ 'ਚ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ 10 ਅਪ੍ਰੈਲ ਨੂੰ ਜੱਥਾ ਹੋਵੇਗਾ ਰਵਾਨਾ
Published : Apr 7, 2025, 5:48 pm IST
Updated : Apr 7, 2025, 5:48 pm IST
SHARE ARTICLE
Sikh Jatha will go to  Pakistan on April 10 to celebrate the Vaisakhi
Sikh Jatha will go to Pakistan on April 10 to celebrate the Vaisakhi

ਇਸ ਸਾਲ 1942 ਸ਼ਰਧਾਲੂਆਂ ਨੂੰ ਵੀਜ਼ੇ ਕੀਤੇ ਗਏ ਜਾਰੀ

ਅੰਮ੍ਰਿਤਸਰ, 7 ਅਪ੍ਰੈਲ- ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ।  

ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ।

ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜ਼ੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਇਸੇ ਦੌਰਾਨ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਵੀਜ਼ੇ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਦਿੱਤਾ ਜਾਂਦਾ, ਜਿਸ ਨਾਲ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਸੀ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਖੁਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦੇ ਨਾਲ-ਨਾਲ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਵੀ ਧੰਨਵਾਦ ਕਰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement