ਸੰਘਰਸ਼ ਜਾਰੀ ਰੱਖਣ ਦਾ ਐਲਾਨ
Published : Jun 7, 2018, 3:47 am IST
Updated : Jun 7, 2018, 3:47 am IST
SHARE ARTICLE
Captain Amarinder Singh During meeting
Captain Amarinder Singh During meeting

ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਅਤੇ  ਹੋਰ ਮੰਗਾਂ ਨੂੰ ਲੈ ਕੇ ਗਠਿਤ ਇਨਸਾਫ ਮੋਰਚੇ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤਾਂ...

ਚੰਡੀਗੜ੍ਹ, ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਅਤੇ  ਹੋਰ ਮੰਗਾਂ ਨੂੰ ਲੈ ਕੇ ਗਠਿਤ ਇਨਸਾਫ ਮੋਰਚੇ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤਾਂ ਕਰ ਲਈ ਗਈ ਪਰ ਪਹਿਲਾਂ ਹੀ ਜਕੋ ਤਕੀ ਚ ਕੀਤੀ ਗਈ ਇਸ ਮੁਲਾਕਾਤ ਕੋਈ ਬਹੁਤੀ ਸਫਲ ਨਹੀਂ ਰਹੀ ਮੰਨੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਸ੍ਰੰਘਰਸ਼ਸ਼ਾਲੀ  ਸਿੱਖ ਆਗੂਆਂ ਖਾਸਕਰ ਸਰਬੱਤ ਖ਼ਾਲਸਾ ਦੇ ਮੁਤਵਾਜ਼ੀ ਜਥੇਦਾਰਾਂ ਵਲੋਂ ਪਹਿਲਾਂ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿਤਾ ਗਿਆ ਸੀ

ਪਰ  ?ਦੁਪਾਸੀ ਕੋਸ਼ਿਸ਼ਾਂ ਮਗਰੋਂ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਬਰਗਾੜੀ ਇਨਸ਼ਾਫ ਮੋਰਚੇ ਤੋਂ ਭਾਈ ਧਿਆਨ ਸਿੰਘ ਮੰਡ,  ਕਾਰਜ਼ਕਾਰੀ ਜਥੇਦਾਰ  ਅਕਾਲ ਤਖ਼ਤ ਸਾਹਿਬ ਵਲੋਂ ਇਕ ਵਫ਼ਦ  ਭਾਈ ਬਲਜੀਤ ਸਿੰਘ ਦਾਦੂਵਾਲ, ਜਥੇਦਾਰ ਤਖ਼ਤ ਦਮਦਮਾ ਸਾਹਿਬ ਦੀ ਅਗਵਾਈ ਵਿਚ ਗੁਰਦੀਪ ਸਿੰਘ ਬਠਿੰਡਾ , ਬੂਟਾ ਸਿੰਘ ਰਣਸੀਹ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਪਰਮਜੀਤ ਸਿੰਘ ਸਹੌਲੀ ,ਜਸਬੀਰ ਸਿੰਘ ਖੰਡੂਰ ਗੁਰਸੇਵਕ ਸਿੰਘ ਜਵਾਹਰਕੇ ਨੇ ਪੰਜਾਬ ਸਰਕਾਰ ਦੇ ਸੱਦੇ ਉਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜ਼ਵਾ, ਕੈਪਟਨ ਸੰਦੀਪ ਸੰਧੂ, ਦਿਨਕਰ ਗੁਪਤਾ, ਵਰਿੰਦਰ ਕੁਮਾਰ ਵਿਧਾਇਕ

ਕੁਸ਼ਲਦੀਪ ਸਿੰਘ ਢਿੱਲੋਂ, ਫ਼ਤਿਹਜੰਗ ਸਿੰਘ ਬਾਜ਼ਵਾ, ਬਲਵਿੰਦਰ ਸਿੰਘ ਲਾਡੀ  ਨਾਲ ਮੁਲਾਕਾਤ ਕੀਤੀ। ਕਰੀਬ ਇੱਕ ਘੰਟਾ ਸੁਖਾਵੇਂ ਮਾਹੌਲ ਵਿਚ ਚਲੀ ਗੱਲਬਾਤ ਦੌਰਾਨ ਬਰਗਾੜੀ ਕਾਂਡ ਬਹਿਬਲ ਕਾਂਡ ਅਤੇ ਬੰਦੀ ਸਿੰਘਾਂ ਦੀ ਰਿਹਾਈ ਪੈਰੋਲ ਅਤੇ ਜੇਲ ਤਬਦੀਲੀ ਪੰਥਕ ਮੁੱਦਿਆਂ ਉਪਰ ਵਿਚਾਰ ਚਰਚਾ ਹੋਈ। 
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਅਪਣੇ ਮੰਤਰੀ ਅਤੇ ਆਫ਼ਸਰਾਂ ਨੂੰ ਇਨ੍ਹਾਂ ਮਸਲਿਆਂ 'ਤੇ ਜੋ ਕਾਨੂੰਨੀ ਕਾਰਵਾਈ ਬਣਦੀ ਹੈ, ਤੁਰਤ ਕਰਨ ਦਾ ਹੁਕਮ ਜਾਰੀ ਕੀਤਾ ਹੈ

ਪਰ ਨਾਲ ਹੀ ਉਨਾਂ ਕਿਹਾ ਕਿ ਪ੍ਰਾਪਤੀਆਂ ਤਕ ਗੱਲਬਾਤ ਅਤੇ ਸੰਘਰਸ਼ ਜਾਰੀ ਰਹੇਗਾ। ਦਸਣਯੋਗ ਹੈ ਕਿ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੇਲਾਂ ਵਿਚ ਬੰਦ ਸਿੱਖ ਕੈਦੀਆਂ, ਬਰਗਾੜੀ ਤੇ ਬੁਰਜ ਜਵਾਹਰ ਸਿੰਘਵਾਲਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੇ ਮਾਮਲਿਆਂ ਨੂੰ ਲੈ ਕੇ ਬਰਗਾੜੀ ਦੀ ਦਾਣਾ ਮੰਡੀ ਵਿਚ ਜਥੇਦਾਰ ਧਿਆਨ ਸਿੰਘ ਮੰਡ, ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਧਰਨਾ ਦਿਤਾ ਜਾ ਰਿਹਾ ਹੈ।  ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ

ਸਿੰਘ ਬਾਜਵਾ ਨੂੰ ਦੋ ਦਿਨ ਪਹਿਲਾਂ ਹੀ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਫ਼ਰੀਦਕੋਟ ਭੇਜਿਆ ਸੀ। ਬਾਜਵਾ ਨਾਲ ਫਰੀਦਕੋਟ ਤੋਂ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨਾਲ ਸਨ ਜਿਸ ਦੌਰਾਨ ਧਰਨਕਾਰੀਆਂ ਨੇ ਬਹਿਬਲ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਛੇਤੀ  ਦੇਣ, ਵੱਖ-ਵੱਖ ਜੇਲਾਂ ਵਿਚ ਲੰਮੇ ਸਮੇਂ ਤੋਂ ਬੰਦ ਸਿੱਖ ਕੈਦੀਆਂ ਨੂੰ ਦੂਜੇ ਸੂਬਿਆਂ ਦੀਆਂ ਜੇਲਾਂ ਵਿਚੋਂ ਤਬਦੀਲ ਕਰ ਕੇ ਪੰਜਾਬ ਲਿਆਉਣ ਤੇ ਜਿਹੜੇ ਕੈਦੀ ਵੱਧ ਸਜ਼ਾਵਾਂ ਕੱਟ ਚੁੱਕੇ ਹਨ, ਉਨ੍ਹਾਂ ਨੂੰ ਪੈਰੋਲ ਦੇਣ ਜਾਂ ਰਿਹਾਅ ਕਰਨ ਦੇ ਮਾਮਲੇ ਰੱਖੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement