ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਾ ਰਹੀ ਹੈ ਸਰਕਾਰ: ਜਥੇਦਾਰ
Published : Jun 7, 2018, 1:02 am IST
Updated : Jun 7, 2018, 1:02 am IST
SHARE ARTICLE
Giani Gurbachan Singh addressing Sangat
Giani Gurbachan Singh addressing Sangat

ਅਕਾਲ ਤਖ਼ਤ ਵਿਚ ਅੱਜ ਘੱਲੂਘਾਰਾ ਦਿਵਸ ਖ਼ਾਲਿਸਤਾਨੀ ਨਾਹਰਿਆਂ ਦੀ ਗੂੰਜ ਵਿਚ ਮਨਾਇਆ ਗਿਆ। ਜਥੇਦਾਰ ਗਿ. ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ...

ਅੰਮ੍ਰਿਤਸਰ: ਅਕਾਲ ਤਖ਼ਤ ਵਿਚ ਅੱਜ ਘੱਲੂਘਾਰਾ ਦਿਵਸ ਖ਼ਾਲਿਸਤਾਨੀ ਨਾਹਰਿਆਂ ਦੀ ਗੂੰਜ ਵਿਚ ਮਨਾਇਆ ਗਿਆ। ਜਥੇਦਾਰ ਗਿ. ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਪੜ੍ਹਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ 1947 ਵਿਚ ਕੀਤਾ ਵਾਅਦਾ ਪੁਰਾ ਕਰਨ ਦੀ  ਥਾਂ ਆਜ਼ਾਦੀ ਤੋਂ ਬਾਅਦ ਅੱਜ ਦੇ ਹਾਕਮਾਂ ਦੁਆਰਾ ਸਿੱਖਾਂ ਨੂੰ  ਗੁਲਾਮੀ ਦਾ  ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 6 ਜੂਨ 1984 ਵਿਚ ਅਜਿਹਾ ਤੀਜਾ ਘੱਲੂਘਾਰਾ ਵਾਪਰਿਆ ਜਿਸ ਨੂੰ ਸਿੱਖ ਕੌਮ ਨਾ ਭੁੱਲ ਸਕਦੀ ਹੈ ਅਤੇ ਨਾ ਹੀ ਮਾਫ਼ੀ ਕਰ ਸਕਦੀ ਹੈ।

ਇਸ ਫ਼ੌਜੀ ਹਮਲੇ ਦੇ ਜ਼ਖ਼ਮ ਸਦਾ ਰਿਸਦੇ ਰਹਿਣਗੇ।  ਆਜ਼ਾਦੀ ਤੋਂ ਬਾਅਦ ਭਾਰਤ ਸਰਕਾਰ ਦੀ ਫ਼ੌਜ ਨੇ 6 ਜੂਨ 1984 ਵਿਚ ਦਰਬਾਰ ਸਾਹਿਬ, ਅਕਾਲ ਤਖ਼ਤ ਅਤੇ 37 ਹੋਰ ਗੁਰਦਵਾਰਿਆਂ 'ਤੇ ਤੋਪਾਂ, ਟੈਂਕਾਂ ਨਾਲ ਸਿੱਧਾ ਹਮਲਾ ਕੀਤਾ। ਇਸ ਘੱਲੂਘਾਰੇ ਵਿਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਥਾਰਾ ਸਿੰਘ ਵਰਗੇ ਹਜ਼ਾਰਾਂ ਹੀ ਯੋਧਿਆਂ ਨੇ ਦਰਬਾਰ ਸਾਹਿਬ ਦੀ ਪਵਿਤੱਰਤਾ ਕਾਇਮ ਰਖਦਿਆਂ ਫ਼ੌਜ ਨਾਲ ਮੁਕਾਬਲਾ ਕਰਦਿਆਂ ਸ਼ਹਾਦਤਾਂ ਦਾ ਜਾਮ ਪੀਤਾ।   

ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਹੋਰ ਸ਼ਹੀਦਾਂ ਦੇ ਪਰਵਾਰਾਂ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਉ ਦੇ ਕੇ ਸਨਮਾਨ ਦਿਤਾ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement