
ਕਿਹਾ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਾਂਝੀ ਸਟੇਜ ਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ
ਸੁਲਤਾਨਪੁਰ ਲੋਧੀ : ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਸਰਕਾਰ ਅਤੇ ਸੰਤ ਸਮਾਜ ਵਲੋਂ ਸੰਗਤ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਮਨਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ, ਪੰਜਾਬ ਸਰਕਾਰ ਤੇ ਸੰਤ ਸਮਾਜ ਦੀ ਸਾਂਝੀ ਮੀਟਿੰਗ ਨੂੰ ਦੌਰਾਨ ਕੀਤਾ।
Gurupurb
ਉਨ੍ਹਾਂ ਕਿਹਾ ਕਿ ਛੇਤੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਾਂਝੀ ਸਟੇਜ ਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼ੁਰੂ ਕੀਤੇ ਕੰਮ 30 ਸਤੰਬਰ ਤਕ ਪੂਰੇ ਕਰ ਲਏ ਜਾਣਗੇ ਅਤੇ ਫ਼ੰਡਾਂ ਦੀ ਕਮੀ ਨਹੀਂ ਆਉਣ ਦਿਤੀ ਜਾਵੇਗੀ।
Gobind Singh Longowal
ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ਼. ਡੀਪੀਐਸ ਖਰਬੰਦਾ ਨੇ ਕਿਹਾ ਕਿ ਸੰਗਤ ਦੀ ਸਹੂਲਤ ਲਈ ਹਰ ਪ੍ਰਕਾਰ ਦੇ ਪ੍ਰਬੰਧ ਕੀਤੇ ਜਾਣਗੇ ਤਾਕਿ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਬਾਬਾ ਲੀਡਰ ਸਿੰਘ ਸੈਫ਼ਲਾਬਾਦ ਵਾਲੇ, ਸੰਤ ਸੁਖਜੀਤ ਸਿੰਘ ਸੀਚੇਵਾਲ, ਜਥੇਦਾਰ ਸ਼ਿੰਗਾਰਾ ਸਿੰਘ ਮੈਂਬਰ ਅੰਤ੍ਰਿੰਗ ਕਮੇਟੀ, ਬੀਬੀ ਗੁਰਪ੍ਰੀਤ ਕੌਰ ਰੂਹੀ ਆਦਿ ਹਾਜਰ ਸਨ।