ਸਰਕਾਰ ਵਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ 'ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼
Published : Jun 7, 2020, 8:02 am IST
Updated : Jun 7, 2020, 8:02 am IST
SHARE ARTICLE
Gobind Singh Longowal
Gobind Singh Longowal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵਲੋਂ 8 ਜੂਨ ਤੋਂ ਧਾਰਮਕ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵਲੋਂ 8 ਜੂਨ ਤੋਂ ਧਾਰਮਕ ਅਸਥਾਨ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ 'ਤੇ ਇਤਰਾਜ਼ ਪ੍ਰਗਟ ਕੀਤਾ ਹੈ। ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ 'ਤੇ ਮਨਾਹੀ ਜਾਇਜ਼ ਨਹੀਂ ਹੈ।

LangarLangar

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਤਾਂ ਕੋਰੋਨਾ ਦੌਰਾਨ ਵੀ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾਂਦੀ ਰਹੀ ਹੈ। ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹੀ ਇਹ ਸੇਵਾ ਜਾਰੀ ਰਹੀ, ਪਰੰਤੂ ਹੁਣ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ਦੀ ਗੱਲ ਆਖੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰਾਂ ਵਿਚ ਲੰਗਰ ਸਮੇਂ ਪੂਰੀ ਤਰ੍ਹਾਂ ਸਾਫ ਸਫਾਈ ਰੱਖੀ ਜਾਂਦੀ ਹੈ।

Gobind Singh LongowalGobind Singh Longowal

ਸਿਹਤ ਵਿਭਾਗ ਵਲੋਂ ਸੁਝਾਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਖੁੱਲ੍ਹ ਦੇਣ ਦਾ ਫ਼ੈਸਲਾ ਤਾਂ ਸਵਾਗਤਯੋਗ ਹੈ ਪਰੰਤੂ ਲੰਗਰ ਤੇ ਕੜਾਹ ਪ੍ਰਸ਼ਾਦ ਦੀ ਮਨਾਹੀ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਕੀਤੀ ਜਾਵੇ। ਇਸ ਨਾਲ ਸੰਗਤ ਦੀਆਂ ਧਾਰਮਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਦੀ ਤਰਜ਼ਮਾਨੀ ਹੋਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement