
ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ ਬਾਅਦ ਦੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਫਰੀਦਕੋਟ ਦੀ ਅਦਾਲਤ 'ਚ ਹੋਈ।
ਕੋਟਕਪੂਰਾ(ਗੁਰਿੰਦਰ ਸਿੰਘ) : ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ ਬਾਅਦ ਦੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਫਰੀਦਕੋਟ ਦੀ ਅਦਾਲਤ 'ਚ ਹੋਈ।
Punjab Lockdown
ਪੰਜਾਬ 'ਚ ਚੱਲ ਰਹੇ ਤਾਲਾਬੰਦੀ/ਕਰਫੀਊ ਕਾਰਨ ਦੋਨਾਂ ਹੀ ਮਾਮਲਿਆਂ ਨਾਲ ਸਬੰਧਤ ਕੋਈ ਵੀ ਮੁਲਜਮ ਅਦਾਲਤ 'ਚ ਪੇਸ਼ ਨਹੀਂ ਹੋਇਆ ਅਤੇ ਅਦਾਲਤ ਨੇ ਉਕਤ ਦੋਨਾਂ ਮਾਮਲਿਆਂ ਦੀ ਅਗਲੀ ਸੁਣਵਾਈ ਦੀ ਤਰੀਕ 3 ਜੁਲਾਈ ਨਿਸ਼ਚਿਤ ਕਰ ਦਿਤੀ।
SIT
ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ ਕੋਟਕਪੂਰਾ ਗੋਲੀਕਾਂਡ ਕੇਸ 'ਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਪੰਜ ਪੁਲਿਸ ਅਧਿਕਾਰੀਆਂ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਐਸਐਸਪੀ ਚਰਨਜੀਤ ਸ਼ਰਮਾ, ਐਸ.ਪੀ. ਪਰਮਜੀਤ ਸਿੰਘ ਪੰਨੂੰ, ਐਸ.ਪੀ. ਬਲਜੀਤ ਸਿੰਘ ਅਤੇ ਸਬ ਇੰਸਪੈਕਟਰ ਗੁਰਦੀਪ ਸਿੰਘ ਖਿਲਾਫ ਅਦਾਲਤ 'ਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।
Police
ਬਹਿਬਲ ਕਲਾਂ ਗੋਲੀਕਾਂਡ ਦੇ ਕੇਸ 'ਚ ਅਜੇ ਸਿਰਫ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਖਿਲਾਫ ਚਲਾਨ ਪੇਸ਼ ਹੋਇਆ ਹੈ। ਜਦਕਿ ਉਕਤ ਕੇਸ 'ਚ ਨਾਮਜਦ ਤਿੰਨ ਹੋਰ ਪੁਲਿਸ ਅਧਿਕਾਰੀਆਂ ਐਸ.ਪੀ. ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਨੂੰ ਹਾਈਕੋਰਟ ਤੋਂ ਅੰਤਰਿਮ ਜਮਾਨਤ ਮਿਲੀ ਹੋਈ ਹੈ।