ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿਖੀ ਚਿੱਠੀ 
Published : Jul 8, 2019, 1:02 am IST
Updated : Jul 8, 2019, 1:02 am IST
SHARE ARTICLE
Sukhjinder Singh Randhawa write a letter to Akal Takht Jathedar
Sukhjinder Singh Randhawa write a letter to Akal Takht Jathedar

'ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੂੰ ਸੱਦਣ 'ਤੇ ਸਿਆਸਤ ਖੇਡਣ ਵਿਚ ਲੱਗਿਆ ਸੁਖਬੀਰ ਸਿੰਘ ਬਾਦਲ'

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਪੰਜਾਬ ਦੇ ਸਹਿਕਾਰਤਾ ਅਤੇ ਜੇਲ ਵਿਭਾਗ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਵਿਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਨਿਭਾਏ ਜਾ ਰਹੇ ਰੋਲ ਸਬੰਧੀ ਚਿੱਠੀ ਲਿਖੀ ਹੈ। ਸੁਖਜਿੰਦਰ ਰੰਧਾਵਾ ਨੇ ਚਿੱਠੀ ਵਿਚ ਕਿਹਾ ਹੈ ਕਿ ਹਰ ਗੁਰੂ ਨਾਨਕ ਨਾਮ ਲੇਵਾ ਪ੍ਰਾਣੀ ਇਹ ਚਾਹੁੰਦਾ ਹੈ ਕਿ ਸਾਲ 1999 ਵਿਚ ਖ਼ਾਲਸਾ ਪੰਥ ਦੀ ਤੀਜੀ ਜਨਮ ਸ਼ਤਾਬਦੀ ਅਤੇ ਉਸ ਤੋਂ ਬਾਅਦ ਆਈਆਂ ਹੋਰ ਇਤਿਹਾਸਕ ਸ਼ਤਾਬਦੀਆਂ ਤੋਂ ਉਲਟ ਇਹ ਸ਼ਤਾਬਦੀ ਸਾਰੀਆਂ ਸਬੰਧਤ ਧਿਰਾਂ ਵਲੋਂ ਮਿਲ ਜੁਲ ਕੇ ਮਨਾਈ ਜਾਣੀ ਚਾਹੀਦੀ ਹੈ।

Gobind Singh LongowalGobind Singh Longowal

ਪਰ ਬੜੇ ਹੀ ਅਫ਼ਸੋਸ ਨਾਲ ਸਾਨੂੰ ਤੁਹਾਡੇ ਧਿਆਨ ਵਿਚ ਲਿਆਉਣਾ ਪੈ ਰਿਹਾ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਕ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਖੇਡਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਜਿਥੇ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਠੇਸ ਪਹੁੰਚੀ ਹੈ, ਉਥੇ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਬੇ ਨਾਨਕ ਦਾ 550ਵਾਂ ਇਤਿਹਾਸਕ ਦਿਹਾੜਾ ਰਲ ਮਿਲ ਕੇ ਮਨਾਉਣ ਦੇ ਕੀਤੇ ਗਏ ਯਤਨਾਂ ਨੂੰ ਵੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਪੰਜਾਬ ਵਿਚ ਮਨਾਉਣ ਲਈ ਦੋ ਹੀ ਪ੍ਰਮੁੱਖ ਧਿਰਾਂ ਹਨ।

Amarinder SinghAmarinder Singh

ਇਕ ਲੋਕਾਂ ਦੁਆਰਾ ਚੁਣੀ ਹੋਈ ਪੰਜਾਬ ਸਰਕਾਰ ਅਤੇ ਦੂਜੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਿਲੀ ਇੱਛਾ ਇਹ ਹੈ ਕਿ ਇਹ ਇਤਿਹਾਸਕ ਦਿਹਾੜਾ ਦੋਵੇਂ ਧਿਰਾਂ ਅਕਾਲ ਤਖ਼ਤ ਸਾਹਿਬ ਦੀ ਦੇਖ ਰੇਖ ਅਤੇ ਰਹਿਨੁਮਾਈ ਹੇਠ ਰਲ ਮਿਲ ਕੇ ਮਨਾਉਣ। ਪਰ ਹੁਣ ਸ਼੍ਰੋਮਣੀ ਕਮੇਟੀ ਨੇ ਸਮੁੱਚੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ ਅਪਣੇ ਫ਼ਰਜ਼ ਨੂੰ ਨਿਭਾਉਣ ਦੀ ਥਾਂ ਇਕ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੱਗ ਬਣ ਕੇ ਜਿਥੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਉਥੇ ਪੰਜਾਬ ਸਰਕਾਰ ਵਲੋਂ ਬਾਬੇ ਨਾਨਕ ਦਾ ਇਤਿਹਾਸਕ ਪ੍ਰਕਾਸ਼ ਪੁਰਬ ਸਾਂਝੇ ਤੌਰ ਉਤੇ ਮਨਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚਾਇਆ ਹੈ। 

Shiromani Akali DalShiromani Akali Dal

ਉੁਨ੍ਹਾਂ ਕਿਹਾ ਕਿ ਸਾਨੂੰ ਇਸ ਇਤਿਹਾਸਕ ਦਿਹਾੜੇ ਉਤੇ ਹੋਣ ਵਾਲੇ ਮੁੱਖ ਸਮਾਗਮ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਮੂਲੀਅਤ ਉਤੇ ਕੋਈ ਇਤਰਾਜ਼ ਨਹੀਂ ਹੈ। ਪਰ ਜਿਸ ਢੰਗ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੀ ਸ਼੍ਰੋਮਣੀ ਅਕਾਲੀ ਦਲ ਦੀ ਸੌੜੀ ਸਿਆਸਤ ਤਹਿਤ ਇਹ ਸੱਦਾ ਦੇ ਕੇ ਆਏ ਹਨ ਉਸ ਨਾਲ ਸਾਡੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ। ਬਿਹਤਰ ਇਹ ਹੋਣਾ ਸੀ ਕਿ ਤੁਹਾਡੇ ਨਾਲ ਹੋਣ ਵਾਲੀ ਮੁੱਖ ਮੰਤਰੀ ਦੀ ਮੀਟਿੰਗ ਵਿਚ ਜਿਹੜੀਆਂ ਪ੍ਰਮੁੱਖ ਰਾਜਨੀਤਕ, ਧਾਰਮਕ ਅਤੇ ਸਮਾਜਕ ਸ਼ਖ਼ਸੀਅਤਾਂ ਨੂੰ ਬੁਲਾਉਣ ਦਾ ਫ਼ੈਸਲਾ ਹੁੰਦਾ, ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਾਂਝੇ ਤੌਰ ਉਤੇ ਸੱਦਾ ਪੱਤਰ ਭੇਜਿਆ ਜਾਂਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement