Harjinder Dhami : ਐਡਵੋਕੇਟ ਧਾਮੀ UK ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿਤੀ ਵਧਾਈ
Published : Jul 7, 2024, 10:19 am IST
Updated : Jul 7, 2024, 10:19 am IST
SHARE ARTICLE
photo
photo

Harjinder Dhami:ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਅਪਣੀ ਮਿਹਨਤ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ

Advocate Dhami congratulated the Sikh and Punjabi candidates who won the parliamentary elections in the UK: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰ ਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। 

ਪੜ੍ਹੋ ਇਹ ਖ਼ਬਰ :  Ukrainian War : ਯੂਕਰੇਨ ਵਿੱਚ ਨਾਟੋ ਸੈਨਿਕਾਂ ਦੀ ਤਾਇਨਾਤੀ 'ਤੇ ਰੂਸੀ ਰਾਸ਼ਟਰਪਤੀ ਨਾਰਾਜ਼, ਪ੍ਰਮਾਣੂ ਹਮਲੇ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਅਪਣੀ ਮਿਹਨਤ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸੇ ਤਰ੍ਹਾਂ ਬਰਤਾਨੀਆ ਵਿਚ ਹੋਈਆਂ ਨਵੀਆਂ ਚੋਣਾਂ ਵਿਚ ਪਹਿਲੀ ਵਾਰ ਚਾਰ ਦਸਤਾਰਧਾਰੀ ਸਿੱਖਾਂ ਅਤੇ ਪੰਜ ਸਿੱਖ ਪ੍ਰਵਾਰਾਂ ਨਾਲ ਸਬੰਧਤ ਸਿੱਖ ਬੀਬੀਆਂ ਦੇ ਸੰਸਦ ਮੈਂਬਰ ਬਣਨ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੱਭ ਜੇਤੂ ਮੈਂਬਰਾਂ ਨੂੰ ਵੀ ਵਧਾਈ ਦਿਤੀ ਹੈ। ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬਰਤਾਨੀਆ ਵਿਚ ਲੇਬਰ ਪਾਰਟੀ ਨੂੰ ਹੁੰਝਾਫੇਰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁੱਲ 650 ਸੀਟਾਂ ਵਿਚੋਂ 412 ਸੀਟਾਂ ਲੇਬਰ ਪਾਰਟੀ ਨੂੰ ਮਿਲਣੀਆਂ ਬਰਤਾਨੀਆਂ ਦੇ ਇਤਿਹਾਸ ਵਿਚ ਇਕ ਇਤਿਹਾਸਕ ਅਧਿਆਇ ਅੰਕਤ ਹੋਇਆ ਹੈ। 

​(For more Punjabi news apart from Advocate Dhami congratulated the Sikh and Punjabi candidates who won the parliamentary elections in the UK., stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement