
ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ ਦੇ 40 ਮੈਂਬਰਾਂ ਨੇ ਪਰਵਾਰਾਂ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ...............
ਅੰਮ੍ਰਿਤਸਰ : ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ ਦੇ 40 ਮੈਂਬਰਾਂ ਨੇ ਪਰਵਾਰਾਂ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਨਵੀਨ ਐਨ.ਡੀ. ਗੁਪਤਾ ਕੌਂਸਲ ਪ੍ਰਧਾਨ ਦੀ ਅਗਵਾਈ ਵਿਚ ਪੁੱਜੇ ਇਨ੍ਹਾਂ ਮੈਂਬਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਸਤਿੰਦਰ ਸਿੰਘ ਅਤੇ ਸੂਚਨਾ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਕਰਦਿਆਂ ਇਸ ਪਾਵਨ ਅਸਥਾਨ ਸਮੇਤ ਇਥੇ ਸਥਿਤ ਹੋਰ ਅਸਥਾਨਾਂ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਅਤੇ ਮੀਤ ਸਕੱਤਰ ਸ. ਸਤਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਗੁਪਤਾ ਸਮੇਤ ਉਪ ਪ੍ਰਧਾਨ ਪ੍ਰਫੁੱਲਾ ਪੀ. ਸ਼ਾਜਦ, ਐਮ. ਦੇਵਾਰਾਜਾ ਰੇਡੀ, ਨੀਲੇਸ਼ ਐਸ. ਵੀਕਾਮਸੇ ਸਮੇਤ ਹੋਰਨਾਂ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਉ ਅਤੇ ਧਾਰਮਕ ਪੁਸਤਕਾਂ ਦੇ ਕੇ ਸਨਮਾਨਤ ਕੀਤਾ।
ਇਸ ਦੌਰਾਨ ਨਵੀਨ ਐਨ.ਡੀ. ਗੁਪਤਾ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਕੇ ਉਹ ਅਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਸਨਮਾਨ ਅਤੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰਨਾਂ ਅਧਿਕਾਰੀਆਂ ਅਤੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ 'ਤੇ ਧਨਵਾਦ ਕੀਤਾ। ਇਸ ਮੌਕੇ ਸੀ.ਏ. ਸ਼ਿਵਾਜੀ ਬੀ. ਜ਼ਾਵਰੇ, ਸੀ.ਏ. ਜੀ. ਸੇਕਰ, ਸੀ.ਏ. ਸੰਜੇ ਕੁਮਾਰ ਅਗਰਵਾਲ, ਸੀ.ਏ. ਅਤੁਲ ਕੁਮਾਰ ਗੁਪਤਾ, ਸੀ.ਏ. ਪੀ.ਸੀ. ਜੈਨ, ਸੀ.ਏ. ਰਾਜੇਸ਼ ਸ਼ਰਮਾ, ਸੀ.ਏ. ਅਨਿਲ ਐਸ. ਭੰਡਾਰੀ, ਸੀ.ਏ. ਰਵੀ ਗੁਪਤਾ, ਸੀ.ਏ. ਨੰਦ ਕਿਸ਼ੋਰ, ਸੀ.ਏ. ਸ੍ਰਪਰੀਆ ਕੁਮਾਰ ਆਦਿ ਮੌਜੂਦ ਸਨ।