ਭਾਰਤ ਸਰਕਾਰ ਸਫ਼ਲ ਨਹੀਂ ਹੋ ਰਹੀ
Published : Aug 7, 2018, 8:38 am IST
Updated : Aug 7, 2018, 8:38 am IST
SHARE ARTICLE
Sikh Separationists' Conventions
Sikh Separationists' Conventions

12 ਅਗੱਸਤ ਨੂੰ ਇਥੇ ਹੋਣ ਵਾਲੇ ਖ਼ਾਲਿਸਤਾਨ ਪੱਖੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚਲ ਰਹੀਆਂ ਹਨ.................

ਲੰਡਨ : 12 ਅਗੱਸਤ ਨੂੰ ਇਥੇ ਹੋਣ ਵਾਲੇ ਖ਼ਾਲਿਸਤਾਨ ਪੱਖੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚਲ ਰਹੀਆਂ ਹਨ। ਇਸ ਸਮਾਗਮ 'ਤੇ ਪਾਬੰਦੀ ਲਗਾਉਣ ਲਈ ਭਾਰਤ ਸਰਕਾਰ ਨੇ ਇੰਗਲੈਂਡ ਦੀ ਸਰਕਾਰ ਤੋਂ ਮੰਗ ਕੀਤੀ ਸੀ ਜਿਸ ਨੂੰ ਇੰਗਲੈਂਡ ਦੇ ਥੈਰੇਸਾ ਮੇਅ ਸਰਕਾਰ ਵਲੋਂ ਸਿਰੇ ਤੋਂ ਰੱਦ ਕਰ ਦਿਤਾ ਗਿਆ ਸੀ। ਇੰਗਲੈਂਡ ਸਰਕਾਰ ਨੇ ਭਾਰਤ ਨੂੰ ਸਾਫ਼ ਸ਼ਬਦਾਂ ਵਿਚ ਆਖ ਦਿਤਾ ਸੀ ਕਿ ਇੰਗਲੈਂਡ ਵਿਚ ਦੇਸ਼ ਦੇ ਹਰ ਨਾਗਰਿਕ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਇਕੱਠੇ ਹੋਣ ਅਤੇ ਅਪਣੇ ਵਿਚਾਰ ਪ੍ਰਗਟਾਉਣ ਦੀ ਪੂਰੀ ਆਜ਼ਾਦੀ ਹੈ। ਅਜਿਹੇ ਵਿਚ ਇਸ ਸਮਾਗਮ 'ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ।

ਅਮਰੀਕਾ ਦੇ ਸਿੱਖ ਸੰਗਠਨ ਸਿੱਖਜ਼ ਫ਼ਾਰ ਜਸਟਿਸ ਵਲੋਂ ਟ੍ਰਾਫ਼ਲਗਰ ਸਕਵਾਇਰ ਵਿਖੇ ਅਪਣੇ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ 'ਲੰਡਨ ਐਲਾਨਨਾਮਾ' ਜਾਰੀ ਹੋਣ ਦੀ ਸੰਭਾਵਨਾ ਹੈ। ਇਸ ਐਲਾਨਨਾਮੇ ਰਾਹੀਂ ਪੰਜਾਬ ਦੀ ਆਜ਼ਾਦੀ ਲਈ ਰਾਏਸ਼ੁਮਾਰੀ ਕਰਵਾਉਣ ਦਾ ਸੱਦਾ ਦਿਤਾ ਜਾ ਸਕਦਾ ਹੈ। ਭਾਰਤ ਸਰਕਾਰ ਪਿਛਲੇ ਕਾਫ਼ੀ ਸਮੇਂ ਤੋਂ ਬ੍ਰਿਟੇਨ ਵਿਚ ਅਜਿਹੇ ਵੱਖਵਾਦੀ ਸਮਾਗਮਾਂ 'ਤੇ ਰੋਕ ਲਗਵਾਉਣ ਦੇ ਲਗਾਤਾਰ ਯਤਨ ਕਰਦੀ ਆ ਰਹੀ ਹੈ ਪਰ ਭਾਰਤ ਸਰਕਾਰ ਨੂੰ ਇਸ ਵਿਚ ਹਾਲੇ ਤਕ ਕਾਮਯਾਬੀ ਹਾਸਲ ਨਹੀਂ ਹੋ ਸਕੀ।

ਅਧਿਕਾਰਕ ਸੂਤਰਾਂ ਦਾ ਕਹਿਣਾ ਹੈ ਕਿ ਭਾਰਤੀ ਵਿਦੇਸ਼ ਮੰਤਰਾਲੇ ਤੇ ਭਾਰਤੀ ਹਾਈ ਕਮਿਸ਼ਨ ਨੇ ਬ੍ਰਿਟਿਸ਼ ਸਰਕਾਰ ਨੂੰ ਬੇਨਤੀ ਕਰ ਕੇ ਇਸ ਸਮਾਗਮ ਨੂੰ ਪ੍ਰਵਾਨਗੀ ਨਾ ਦੇਣ ਲਈ ਆਖਿਆ ਸੀ। ਇਸ ਤੋਂ ਇਲਾਵਾ ਭਾਰਤੀ ਹਾਈ ਕਮਿਸ਼ਨਰ ਵਾਈ.ਕੇ. ਸਿਨਹਾ ਨੇ ਇਸ ਮਾਮਲੇ ਨੂੰ ਲੈ ਕੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਮਾਰਕ ਫ਼ੀਲਡ ਨਾਲ ਮੁਲਾਕਾਤ ਵੀ ਕੀਤੀ ਸੀ ਪਰ ਉਨ੍ਹਾਂ ਦਾ ਕੋਈ ਵੀ ਯਤਨ ਹਾਲੇ ਤਕ ਸਫ਼ਲ ਨਾ ਹੋ ਸਕਿਆ। ਉਧਰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਨਾਲ ਹੀ ਇਹ ਵੀ ਆਖਿਆ ਕਿ ਜੇਕਰ ਕੋਈ ਇਸ ਦੌਰਾਨ ਕੋਈ ਵੀ ਵਿਅਕਤੀ ਜਾਂ ਇਕੱਠ ਕਿਸੇ ਵਿਰੁਧ ਨਫ਼ਰਤ ਫੈਲਾਉਂਦਾ ਹੈ

ਜਾਂ ਭਾਈਚਾਰਿਆਂ ਵਿਚ ਕੋਈ ਅਜਿਹਾ ਡਰ ਤੇ ਤਣਾਅ ਫੈਲਾਉਂਦਾ ਹੈ ਜਿਸ ਨਾਲ ਅਮਨ ਸ਼ਾਂਤੀ ਭੰਗ ਹੁੰਦੀ ਹੋਵੇ ਤਾਂ ਪੁਲਿਸ ਕੋਲ ਅਜਿਹੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਦੇ ਪੂਰੇ ਅਧਿਕਾਰ ਹੁੰਦੇ ਹਨ। ਉਧਰ ਸਿੱਖਜ਼ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ 12 ਅਗੱਸਤ ਨੂੰ ਸਿੱਖਾਂ ਨੂੰ ਅਪਣੇ ਫ਼ੈਸਲੇ ਆਪ ਲੈਣ ਦਾ ਅਧਿਕਾਰ ਦੇਣ ਦੀ ਗੱਲ ਕਰਾਂਗੇ, ਜੋ ਸੰਯੁਕਤ ਰਾਸ਼ਟਰ ਦੇ ਚਾਰਟਰ ਅਤੇ ਸਿਵਲ ਤੇ ਸਿਆਸੀ ਅਧਿਕਾਰਾਂ ਬਾਰੇ ਕੌਮਾਂਤਰੀ ਸਮਝੌਤੇ 'ਚ ਪਹਿਲਾਂ ਤੋਂ ਹੀ ਦਰਜ ਹੈ।

ਉਨ੍ਹਾਂ ਆਖਿਆ ਕਿ ਸਿੱਖ ਤੇ ਕਸ਼ਮੀਰੀ ਹੁਣ ਸਾਂਝੇ ਮੰਚ ਤੋਂ ਆਪੋ-ਅਪਣੇ ਹੋਮਲੈਂਡਜ਼ ਦੀ ਆਜ਼ਾਦੀ ਦੀ ਜਮਹੂਰੀ ਮੰਗ ਉਠਾਉਣਗੇ। ਸਿੱਖ ਹਿਉਮਨ ਰਾਈਟਸ ਨਾਂਅ ਦੇ ਸੰਗਠਨ ਨਾਲ ਜੁੜੇ ਜਸਦੇਵ ਰਾਇ ਨੇ ਕਿਹਾ ਕਿ 12 ਅਗੱਸਤ ਦਾ ਇਹ ਸਮਾਗਮ ਇਕ ਤਰ੍ਹਾਂ ਨਾਲ ਸਰਕਾਰ ਤੇ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਨੌਤੀ ਹੈ। ਇਸ ਲਈ ਇਸ ਸਮਾਗਮ ਦੇ ਪ੍ਰਬੰਧਕਾਂ ਨੂੰ ਅਪਣੇ ਫ਼ੈਸਲੇ ਦੀ ਮੁੜ ਤੋਂ ਸਮੀਖਿਆ ਕਰਨੀ ਚਾਹੀਦੀ ਹੈ।           (ਪੀ.ਟੀ.ਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement