ਖ਼ਬਰਾਂ |

ਤਾਜ਼ਾ |

ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲ ਤਖ਼ਤ 'ਤੇ ਤਲਬ ਕੀਤਾ ਜਾਵੇ
Published : Aug 7, 2020, 8:06 am IST
Updated : Aug 7, 2020, 8:06 am IST
SHARE ARTICLE
 Sukhdev Singh Dhindsa
Sukhdev Singh Dhindsa

ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ 'ਜਥੇਦਾਰ' ਕੋਲੋਂ ਕੀਤੀ ਮੰਗ

ਅੰਮ੍ਰਿਤਸਰ: ਮਾਲਵੇ ਦਾ ਹਰਿਮੰਦਰ ਸਾਹਿਬ ਮਾਮਲਾ ਇਕ ਵਾਰ ਫਿਰ ਤੋਂ ਚਰਚਾ ਵਿਚ ਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ 'ਜਥੇਦਾਰ' ਕੋਲੋਂ ਮੰਗ ਕੀਤੀ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰ ਕੇ ਸਖ਼ਤ ਸਜ਼ਾ ਲਗਾਈ ਜਾਵੇ।

Sukhdev Singh DhindsaSukhdev Singh Dhindsa

ਸ. ਫੱਗੂਵਾਲਾ ਨੇ ਮੰਗ ਕੀਤੀ ਕਿ ਸਾਲ 2009 ਵਾਲਾ ਅਕਾਲ ਤਖ਼ਤ ਸਾਹਿਬ ਤੋਂ ਗੁਰਦਵਾਰਾ ਮਸਤੂਆਣਾ ਸਾਹਿਬ ਬਾਰੇ ਜਾਰੀ ਹੁਕਮਨਾਮਾ ਲਾਗੂ ਕਰਵਾਇਆ ਜਾਵੇ ਤੇ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰ ਕੇ ਸਖ਼ਤ ਸਜ਼ਾ ਦਿਤੀ ਜਾਵੇ

Sukhdev Singh DhindsaSukhdev Singh Dhindsa

ਤਾਕਿ ਭਵਿੱਖ ਵਿਚ ਕੋਈ ਵੀ ਵਿਅਕਤੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਦੀ ਜੁਅਰਤ ਨਾ ਕਰ ਸਕੇ। ਸ.ਫੱਗੂਵਾਲਾ ਨੇ ਕਿਹਾ ਕਿ ਗੁਰਦਵਾਰਾ ਮਸਤੂਆਣਾ ਸਾਹਿਬ ਵਿਖੇ ਗੁਰਮਤਿ ਵਿਚਾਰਧਾਰਾ ਦੀ ਉਲੰਘਣਾ ਹੋ ਰਹੀ ਹੈ।

Sukhdev Singh DhindsaSukhdev Singh Dhindsa

ਢੀਂਡਸਾ ਨੇ ਗੁਰੂ ਘਰ ਨੂੰ ਆਰ.ਐਸ.ਐਸ ਦਾ ਅੱਡਾ ਬਣਾਇਆ ਹੋਇਆ ਹੈ। ਸ੍ਰੀ ਦਰਬਾਰ ਸਾਹਿਬ ਦੀ ਨਕਲ ਤੇ ਗੁਰਦਵਾਰਾ ਸਾਹਿਬ ਦੀ ਇਮਾਰਤ ਬਣੀ ਹੋਈ ਹੈ ਜਿਸ ਨੂੰ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ।

Sukhdev Singh DhindsaSukhdev Singh Dhindsa

ਉਨ੍ਹਾਂ ਕਿਹਾ ਕਿ ਸਾਲ 2009 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਇਮਾਰਤ ਵਿਚ ਤਬਦੀਲੀਆਂ ਕਰਨ ਦਾ ਆਦੇਸ਼ ਹੋਇਆ ਸੀ ਪਰ ਢੀਂਡਸਾ ਨੇ ਤਬਦੀਲੀਆਂ ਨਹੀਂ ਕਰਨ ਦਿਤੀਆਂ।

Sukhdev Singh DhindsaSukhdev Singh Dhindsa

ਉਨ੍ਹਾਂ ਕਿਹਾ,''ਮੈਂ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਉਨ੍ਹਾਂ ਨੂੰ ਮਿਲਿਆ ਸੀ ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਸੀ ਕਿ ਉਹ ਜਲਦ ਹੀ ਕਾਰਵਾਈ ਕਰਨਗੇ ਪਰ ਅਜਿਹਾ ਨਹੀਂ ਹੋ ਸਕਿਆ।''

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement