
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ (Sri Guru Granth Sahib Ji Prakash Purb Celebrations ) ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib Ji) ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ।
Sri Guru Granth Sahib Ji Prakash Purb Celebrations
ਹੋਰ ਪੜ੍ਹੋ: ਕਰਨਾਲ ਵਿਚ ਕਿਸਾਨਾਂ ਦੇ ਇਕੱਠ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, ਸੁਰੱਖਿਆ ਬਲਾਂ ਦੀਆਂ 40 ਕੰਪਨੀਆਂ ਤੈਨਾਤ
ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਦੱਸ ਦਈਏ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ (Darbar Sahib Decoration) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੇਸ਼ਾਂ-ਵਿਦੇਸ਼ਾਂ ਤੋਂ ਆਏ ਮਨਮੋਹਕ ਫੁੱਲਾਂ ਨਾਲ ਬੜੇ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ।
Sri Guru Granth Sahib Ji Prakash Purb Celebrations
ਹੋਰ ਪੜ੍ਹੋ: 27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ ’ਚ ਜੁਟੇ ਕਿਸਾਨ ਆਗੂ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ 100 ਟਨ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਇਹਨਾਂ ਫੁੱਲਾਂ ਦੀ ਸਜਾਵਟ ਗੁਰੂ ਘਰ ਦੇ ਕੋਨੇ ਕੋਨੇ 'ਚ ਕੀਤੀ ਗਈ ਹੈ । ਇਸ ਸਬੰਧੀ 300 ਦੇ ਕਰੀਬ ਕਾਰੀਗਰ ਬਾਹਰੋਂ ਮੰਗਵਾਏ ਗਏ ਜਿਨ੍ਹਾਂ ਨੇ ਬੜੀ ਖ਼ੂਬਸੂਰਤ ਸਜਾਵਟ ਦਾ ਕੰਮ ਕੀਤਾ। ਇਸ ਦੌਰਾਨ ਹਰ ਵਾਰ ਦੀ ਤਰ੍ਹਾਂ ਰਾਤ ਨੂੰ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
Sri Guru Granth Sahib Ji Prakash Purb Celebrations
ਹੋਰ ਪੜ੍ਹੋ: ਕੈਪਟਨ ਦਾ ਹਰਪਾਲ ਚੀਮਾ ’ਤੇ ਪਲਟਵਾਰ- 'ਫਿਰੌਤੀ ਤੇ ਅਗਵਾ ਦੀਆਂ ਧਾਰਾਵਾਂ ਵਿਚਲਾ ਫ਼ਰਕ ਵੀ ਨਹੀਂ ਪਤਾ'
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦੇਸ਼ਾਂ-ਵਿਦੇਸ਼ਾਂ ਤੋਂ ਚੱਲ ਕੇ ਆਈਆਂ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵੀ ਵਿਸ਼ਵ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਪੁਰਬ ਦੀ ਵਧਾਈ ਦਿੱਤੀ ਗਈ।