ਪਾਵਨ ਸਰੂਪ ਅਗਨ ਭੇਂਟ ਹੋਣ ਦਾ ਮਾਮਲਾ: ਅੰਤ੍ਰਿਗ ਕਮੇਟੀ ਵੱਲੋਂ ਧਾਰਮਕ ਸਜ਼ਾ ਦੀ ਸ਼ੁਰੂਆਤ
Published : Oct 7, 2020, 11:56 am IST
Updated : Oct 7, 2020, 12:28 pm IST
SHARE ARTICLE
SGPC Members
SGPC Members

ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਂਕ ਤੱਕ ਕੀਤੀ ਗਈ ਝਾੜੂ ਦੀ ਸੇਵਾ 

ਅੰਮ੍ਰਿਤਸਰ:  ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੇ ਅੱਜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦੇ ਮਾਮਲੇ 'ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਧਾਰਮਕ ਸਜ਼ਾ ਦੀ ਸ਼ੁਰੂਆਤ ਕਰ ਦਿੱਤੀ ਹੈ। 

gobind singh longowalGobind Singh Longowal

ਇਹ ਸਜ਼ਾ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿਗ ਕਮੇਟੀ ਦੇ ਹੋਰ ਮੈਂਬਰਾਂ ਵੱਲੋਂ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਂਕ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ ਗਈ। ਇਹ ਸੇਵਾ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗੀ। ਇਸ ਦੇ ਤਹਿਤ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ। 

SGPCSGPC

ਦੱਸ ਦਈਏ ਕਿ ਸਾਲ 2016 ਵਿਚ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਂਟ ਹੋਣ ਦੇ ਮਾਮਲੇ ਵਿਚ ਸ੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਪਸ਼ਚਾਤਾਪ ਨਾ ਕਰਨ ਦੇ ਚਲਦਿਆਂ ਇਹ ਸਜ਼ਾ ਸੁਣਾਈ ਗਈ ਸੀ।

Akal Takht SahibAkal Takht Sahib

ਇਸ ਧਾਰਮਕ ਸਜ਼ਾ ਦੇ ਤਹਿਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement