ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ 'ਚ ਸਿੱਖ ਸੰਗਤਾਂ ਵਲੋਂ ਕੀਤਾ ਜਾ ਰਿਹਾ ਰੋਸ ਮਾਰਚ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਥਕ ਅਕਾਲੀ ਲਹਿਰ ਵੱਲੋਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਿਚ ਅੰਮ੍ਰਿਤਸਰ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਸਿੱਖ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਡਿਉਢੀ ਦੇ ਬਾਹਰ ਪਲਾਜ਼ਾ ਵਿਖੇ ਰੋਸ ਪ੍ਰਗਟ ਕੀਤਾ।
ਇਸ ਧਰਨੇ ਵਿਚ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਅਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਮੈਂਬਰ ਵੀ ਸ਼ਾਮਲ ਹਨ। ਰੋਸ ਮਾਰਚ ਦੌਰਾਨ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ, ਸਿੱਖਾਂ ਨੇ ਅਪਣੇ ਹੱਥਾਂ ਵਿਚ ਬੈਨਰ ਅਤੇ ਕੇਸਰੀ ਝੰਡੇ ਫੜੇ ਹੋਏ ਹਨ।