ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

By : GAGANDEEP

Published : Nov 7, 2022, 3:14 pm IST
Updated : Nov 7, 2022, 3:20 pm IST
SHARE ARTICLE
Nagar Kirtan
Nagar Kirtan

ਲੱਖਾਂ ਦੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

 

ਅੰਮ੍ਰਿਤਸਰ ( ਰਾਜੇਸ਼ ਕੁਮਾਰ ਸੰਧੂ ) ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ।

ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। 

ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਗੁਰਮੀਤ ਸਿੰਘ ਬੂਹ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ  ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ,  ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ  ਨਿਰਵੈਲ ਸਿੰਘ, ਗੁਰਦਿਆਲ ਸਿੰਘ, ਲਖਬੀਰ ਸਿੰਘ,  ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ, ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ਼ਾਹਬਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ,  ਸੁਖਰਾਜ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ, ਏਡੀਸੀਪੀ  ਪ੍ਰਮਿੰਦਰ ਸਿੰਘ ਭੰਡਾਲ, ਐਸਪੀਡੀ ਹਰਜੀਤ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement