Balwant Singh Rajoana: ਬਲਵੰਤ ਸਿੰਘ ਰਾਜੋਆਣਾ ਨੇ ਫਿਰ ਲਿਖੀ ਜਥੇਦਾਰ ਨੂੰ ਜੇਲ ਚਿੱਠੀ, ਪੜ੍ਹੋ ਕੀ ਕਿਹਾ 
Published : Nov 7, 2023, 4:18 pm IST
Updated : Nov 7, 2023, 4:18 pm IST
SHARE ARTICLE
Balwant Singh Rajoana
Balwant Singh Rajoana

ਬਲਵੰਤ ਸਿੰਘ ਰਾਜੋਆਣਾ ਨੇ ਹਫ਼ਤਾ ਪਹਿਲਾਂ ਵੀ ਲਿਖੀ ਸੀ ਜਥੇਦਾਰ ਨੂੰ ਚਿੱਠੀ

Balwant Singh Rajoana Letter to Jathedar News: ਕਈ ਸਾਲਾਂ ਤੋਂ ਜੇਲ ਵਿਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦੂਜੀ ਚਿੱਠੀ ਲਿਖੀ ਹੈ। ਇਸ ਦੀ ਜਾਣਕਾਰੀ ਉਹਨਾਂ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਦਿੱਤੀ ਹੈ। ਬਲਵੰਤ ਸਿੰਘ ਰਾਜੋਆਣਾ ਨੇ ਚਿੱਠੀ ਵਿਚ ਲਿਖਿਆ ਕਿ ਸੱਭ ਤੋਂ ਪਹਿਲਾਂ ਮੈਂ ਸਰਬੱਤ ਦੇ ਭਲੇ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ  ਹਾਂ।  ਸਿੰਘ ਸਾਹਿਬ ਜੀ, 1984 ਦੇ ਵਿਚ ਮੈਂ ਗਿਆਰਵੀਂ ਵਿਚ ਪੜ੍ਹਦਾ ਸੀ।

 ਉਸ ਸਮੇਂ ਦਿੱਲੀ ਦੇ ਤਖ਼ਤ ਤੇ ਬੈਠੇ ਕਾਂਗਰਸੀ ਹੁਕਮਰਾਨਾਂ ਵਲੋਂ ਟੈਕਾਂ ਅਤੇ ਤੋਪਾਂ ਨਾਲ ਢਹਿ ਢੇਰੀ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅੱਗੇ ਖੜ੍ਹ ਕੇ ਮੈਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਇਹ ਅਰਦਾਸ ਕੀਤੀ ਸੀ ਕਿ ਹੇ ਗੁਰੂ ਸਾਹਿਬ ਜੀ, ਜਿਹੜੇ ਹੁਕਮਰਾਨਾਂ ਨੇ ਤੁਹਾਡੇ ਇਸ ਮਹਾਨ ਤਖ਼ਤ ਸਾਹਿਬ ਜੀ ਦਾ ਇਹ ਹਾਲ ਕੀਤਾ ਹੈ, ਮੈਂ ਉਨ੍ਹਾਂ ਤੋਂ ਬਦਲਾ ਲੈਣਾ ਚਾਹੁੰਦਾ ਹਾਂ, ਤੁਸੀਂ ਆਪ ਹੀ ਕਿਰਪਾ ਕਰਨਾ, ਬਣਤ ਬਣਾਉਣਾ। ਫਿਰ 11 ਸਾਲਾਂ ਬਾਅਦ ਗੁਰੂ ਸਾਹਿਬ ਜੀ ਨੇ ਆਪ ਹੀ ਆਪਣੀ ਸੇਵਾ ਲੈ ਲਈ।  

ਹਿੰਦੁਸਤਾਨ ਦੀਆਂ ਅਦਾਲਤਾਂ ਨੇ ਜਦੋਂ ਮੈਨੂੰ ਮੌਤ ਦੀ ਸਜ਼ਾ ਸੁਣਾਈ ਤਾਂ ਉਸ ਸਮੇਂ ਮੈਂ ਆਪਣਾ ਸਾਰਾ ਸੰਘਰਸ਼ ਅਤੇ ਅਦਾਲਤਾਂ ਵਿੱਚ ਦਿੱਤੇ ਬਿਆਨ ਛੇਵੇਂ ਪਾਤਸ਼ਾਹ ਦੇ ਚਰਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਕਰ ਦਿੱਤੇ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ 'ਤੇ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਅਪੀਲ ਨੂੰ 12 ਸਾਲ ਹੋ ਗਏ ਹਨ।  ਇਸ ਅਪੀਲ 'ਤੇ ਫ਼ੈਸਲਾ ਲੈਣ ਲਈ ਮੈਂ ਭੁੱਖ ਹੜਤਾਲਾਂ ਕੀਤੀਆਂ, ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਪਾਈ, ਫਿਰ ਵੀ ਇਸ ਅਪੀਲ 'ਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ।

ਮੇਰੇ ਕੇਸ ਦਾ ਫ਼ੈਸਲਾ ਰਾਜਨੀਤੀ ਦੀਆਂ ਘੁੰਮਣਘੇਰੀਆਂ, ਧੋਖੇਬਾਜੀਆਂ, ਸਾਜਿਸ਼ਾਂ , ਮੌਕਾਪ੍ਰਸਤੀਆਂ ਅਤੇ ਚਾਲਬਾਜ਼ੀਆਂ ਦਾ ਸ਼ਿਕਾਰ ਹੋ ਗਿਆ ਹੈ।  ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸਾਡੀਆਂ ਹੋਰ ਧਾਰਮਿਕ ਸ਼ੰਸਥਾਵਾਂ ਦੇ ਪ੍ਰਮੁੱਖ ਆਗੂ "ਸ਼੍ਰੀ ਅਕਾਲ ਤਖ਼ਤ ਸਾਹਿਬ ਜੀ, ਦੇ ਆਦੇਸ਼ 'ਤੇ ਪਾਈ ਇਸ ਅਪੀਲ 'ਤੇ 12 ਸਾਲਾਂ ਬਾਅਦ ਵੀ ਕੋਈ ਫ਼ੈਸਲਾ ਨਹੀਂ ਕਰਵਾ ਸਕੇ।  ਕਹਿੰਦੇ ਹਨ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ।

ਵੱਡੀਆਂ-ਵੱਡੀਆਂ ਗੱਡੀਆਂ ਵਿਚ ਹੂਟਰ ਮਾਰਦੇ ਫਿਰਦੇ, ਆਪਣੇ ਆਪ ਨੂੰ ਬਹੁਤ ਹੀ ਵੱਡੇ ਧਾਰਮਿਕ ਅਤੇ ਪੰਥਕ ਆਗੂ ਹੋਣ ਦੀ ਫੀਲਿੰਗ ਲੈਣ ਵਾਲੇ, ਸਾਡੇ ਇਨ੍ਹਾਂ ਆਗੂਆਂ ਦੀ, ਇਨ੍ਹਾਂ ਵੱਲੋਂ ਕਹੀ ਹੋਈ ਕਿਸੇ ਗੱਲ ਦੀ ਅਤੇ ਇਨ੍ਹਾਂ ਵੱਲੋਂ ਕੀਤੀ ਗਈ ਕਿਸੇ ਮੰਗ ਦੀ ਦਿੱਲੀ ਦੇ ਹੁਕਮਰਾਨਾਂ ਦੀ ਨਜ਼ਰ ਵਿਚ ਰੂੜੀ ਜਿੰਨੀ ਵੀ ਅਹਿਮੀਅਤ ਨਹੀਂ ਹੈ। 

ਉਹਨਾਂ ਨੇ ਲਿਖਿਆ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਹੋਏ ਮਾਰਗ 'ਤੇ ਚੱਲਣ ਦੀ ਕੋਸ਼ਿਸ਼ ਕਰਨ ਵਾਲਾ ਮੈਂ ਇੱਕ ਆਮ ਸਿੱਖ ਹਾਂ। ਰਾਜਨੀਤੀ ਦੀਆਂ ਚਾਲਬਾਜ਼ੀਆਂ, ਧੋਖੇਬਾਜੀਆਂ, ਮੌਕਾਪ੍ਰਸਤੀਆਂ ,ਸਾਜਿਸ਼ਾਂ ਮੇਰੇ ਜੀਵਨ ਦਾ ਹਿੱਸਾ ਨਹੀਂ ਹਨ। ਮੈਂ ਤਾਂ " ਹਾਂ ਜਾਂ ਨਾਂਹ" ਵਿੱਚ ਵਿਸ਼ਵਾਸ ਰੱਖਦਾ ਹਾਂ। ਮੈਂ ਰਾਜਨੀਤੀ ਦੀਆਂ ਇਨ੍ਹਾਂ ਸਾਜਿਸ਼ਾਂ, ਧੋਖੇਬਾਜੀਆਂ, ਚਾਲਬਾਜ਼ੀਆਂ, ਮੌਕਾਪ੍ਰਸਤੀਆਂ ਤੋਂ ਮੁਕਤੀ ਚਾਹੁੰਦਾ ਹਾਂ।

ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ ਹੀ ਅਫ਼ਸੋਸ ਨਾਲ ਇਹ ਲਿਖਣਾ ਪੈ ਰਿਹਾ ਹੈ ਕਿ ਮੈਨੂੰ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ।

28 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਅਤੇ ਪਿਛਲੇ 17 ਸਾਲਾਂ ਤੋਂ ਫਾਂਸੀ ਚੱਕੀ ਵਿਚ ਬੈਠੇ ਕਿਸੇ ਵਿਅਕਤੀ ਨੂੰ ਅਗਰ ਆਪਣੀ ਅਪੀਲ ਵਾਪਸ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪਵੇ ਤਾਂ ਇਹ ਹੋਰ ਵੀ ਅਫ਼ਸੋਸਨਾਕ ਹੋਵੇਗਾ। ਇਹ ਸਾਰੀ ਜਿੰਮੇਵਾਰੀ ਤੁਹਾਡੀ ਹੋਵੇਗੀ। ਤੁਸੀਂ ਚੁੱਪ ਬੈਠ ਕੇ ਆਪਣੇ ਬਣਦੇ ਫਰਜ਼ਾਂ ਤੋਂ ਨਾ ਭੱਜਣਾ, ਸਗੋਂ ਇਸ ਮੁੱਦੇ ਤੇ ਕਾਰਵਾਈ ਕਰਕੇ ਆਪਣੇ ਬਣਦੇ ਪੰਥਕ ਫਰਜ਼ ਅਦਾ ਕਰਨਾ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ ਕੁੱਝ ਦਿਨ ਪਹਿਲਾਂ ਵੀ ਜੇਲ੍ਹ ਤੋਂ ਚਿੱਠੀ ਲਿਖੀ ਸੀ। ਉਹਨਾਂ ਨੇ ਇਸ ਚਿੱਠੀ ਵਿਚ ਮੰਗ ਕੀਤੀ ਸੀ ਕਿ “ਉਹਨਾਂ ਦੀ ਸਜ਼ਾ ਵਿਰੁਧ 12 ਸਾਲ ਪਹਿਲਾਂ ਪਾਈ ਪਟੀਸ਼ਨ ਵਾਪਸ ਲਈ ਜਾਵੇ”
 

SHARE ARTICLE

ਏਜੰਸੀ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement