
ਦਸੰਬਰ ਮਹੀਨਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ,ਬਾਬਾ ਫ਼ਤਿਹ ਸਿੰਘ ਸਮੇਤ......
ਬਰਨਾਲਾ : ਦਸੰਬਰ ਮਹੀਨਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ,ਬਾਬਾ ਫ਼ਤਿਹ ਸਿੰਘ ਸਮੇਤ ਮਾਤਾ ਗੁਜਰੀ ਜੀ ਅਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ । ਇਸ ਮਹੀਨੇ ਨਾਲ ਸਮੁੱਚੀ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਸ ਕਾਰਨ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵਲੋਂ ਸ਼ਰਧਾ ਅਤੇ ਵੈਰਾਗਮਈ ਭਾਵਨਾਵਾਂ ਨਾਲ ਮਨਾਇਆ ਜਾਂਦਾ ਹੈ ।
ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਕਿ ਜਿਵੇਂ ਹੋਰਨਾਂ ਦਿਹਾੜਿਆਂ ਉਪਰ ਪੰਜਾਬ ਅੰਦਰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਇਸ ਸ਼ਹੀਦੀ ਦਿਹਾੜੇ 'ਤੇ ਵੀ ਇਹ ਦੁਕਾਨਾਂ ਬੰਦ ਰੱਖੀਆਂ ਜਾਣ।