
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਬੋਲਦੀ ਜ਼ਮੀਨ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਦੇ ਗਲਿਆਰਿਆਂ ਵਿਚ ਹਲਚਲ ਮਚਾ ਦਿਤੀ ਹੈ। ਅੱਜ ਇਸ ਮਾਮਲੇ ਨੂੰ ...
ਅੰਮ੍ਰਿਤਸਰ (ਚਰਨਜੀਤ ਸਿੰਘ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਬੋਲਦੀ ਜ਼ਮੀਨ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਦੇ ਗਲਿਆਰਿਆਂ ਵਿਚ ਹਲਚਲ ਮਚਾ ਦਿਤੀ ਹੈ। ਅੱਜ ਇਸ ਮਾਮਲੇ ਨੂੰ ਚੁਕਣ ਵਾਲੇ ਸੁਰਿੰਦਰ ਕੋਹਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਦੇ ਨਾਮ ਇਕ ਪੱਤਰ ਇਨਾਂ ਦੇ ਦਫ਼ਤਰਾਂ ਵਿਚ ਦਿਤਾ।
giani harpreet singh
ਕੋਹਲੀ ਨੇ ਮੰਗ ਕੀਤੀ ਕਿ ਗੁਰੂ ਸਾਹਿਬ ਦੇ ਨਾਮ ਤੇ ਜਾਇਦਾਦ ਨੂੰ ਖੁਰਦ ਬੁਰਦ ਕਰਨ ਵਾਲਿਆਂ ਦੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਤੇ ਬੋਲਦੀ ਜਾਇਦਾਦ ਨੂੰ ਖੁਰਦ ਬੁਰਦ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਇਕ ਅਦਾਰੇ ਦੀ ਇਕ ਮਹਿਲਾ ਕਰਮਚਾਰੀ ਵੀ ਸ਼ਾਮਲ ਹੈ।
Sant Singh Sukha Singh School
ਉਕਤ ਨੇ ਇਹ ਜਾਇਦਾਦ ਅਪਣੇ ਪਤੀ ਰਾਹੀ ਖ੍ਰੀਦ ਕੇ ਬੇਹਦ ਮਹਿੰਗੇ ਭਾਅ ਤੇ ਅਗੇ ਵੇਚ ਦਿਤੀ। ਜਿਸ ਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸਾਰੇ ਦਸਤਾਵੇਜ ਪੇਸ਼ ਕਰਦਿਆਂ ਕਿਹਾ ਕਿ ਇਸ ਸਾਰੇ ਦਾ ਮੁਖ ਜਿੰਮੇਵਾਰ ਜਗਦੀਸ਼ ਸਿੰਘ ਡਾਇਰੈਕਟਰ ਸੰਤ ਸਿੰਘ ਸੁੱਖਾ ਸਿੰਘ ਸਕੂਲ ਅਤੇ ਸੀਏ ਜਸਬੀਰ ਸਿੰਘ ਨਾਮਕ ਵਿਅਕਤੀ ਹੈ। ਉਨਾ ਪੱਤਰਕਾਰਾਂ ਨਾਲ ਗਲ ਕਰਦਿਆਂ ਦਸਿਆ ਕਿ ਇਸ ਮਾਮਲੇ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਵੀ ਬੇਹਦ ਸਖਤ ਹੈ
SGPC
ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ ਦਿੱਤੇ ਹੋਏ ਹਨ। ਉਨਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਇਸ ਜਾਇਦਾਦ ਨੂੰ ਖੁਰਦ ਬੁਰਦ ਕਰਨ ਵਾਲਿਆਂ ਦੇ ਖਿਲਾਫ ਪੰਥਕ ਰਹੁਰੀਤਾਂ ਮੁਤਾਬਿਕ ਕਾਰਵਾਈ ਕਰਕੇ ਗੁਰੂ ਸਾਹਿਬ ਦੇ ਨਾ ਬੋਲਦੀ ਜਮੀਨ ਨੂੰ ਬਚਾਇਆ ਜਾਵੇ।