Panthak News: 15 ਜਨਵਰੀ ਨੂੰ ਭਾਈ ਕਾਉਂਕੇ ਦੇ ਇਨਸਾਫ਼ ਲਈ ਸਖ਼ਤ ਐਕਸ਼ਨ ਪ੍ਰੋਗਰਾਮ ਦਾ ਐਲਾਨ ਕਰਨਗੀਆਂ ਪੰਥਕ ਜਥੇਬੰਦੀਆਂ
Published : Jan 8, 2024, 7:56 am IST
Updated : Jan 8, 2024, 7:56 am IST
SHARE ARTICLE
Sikh organizations will announce strict action program for justice of Bhai Kaunke
Sikh organizations will announce strict action program for justice of Bhai Kaunke

ਅੰਮ੍ਰਿਤਸਰ ਵਿਖੇ ਸੱਦੀ ਹੈ ਮੀਟਿੰਗ, 10 ਜਨਵਰੀ ਵਿਚ ਦਿੱਲੀ ’ਚ ਹੋਣ ਵਾਲੇ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਲਈ ਕਾਉਂਕੇ ਦੇ ਪ੍ਰਵਾਰ ਨੂੰ ਮਿਲ ਕੇ ਦਿਤਾ ਸੱਦਾ ਪੱਤਰ

Panthak News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ  ਦਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 10 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ 31ਵਾਂ ਸ਼ਹੀਦੀ ਸਮਾਗਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

ਹੁਣ ਪੰਥਕ ਜਥੇਬੰਦੀਆਂ ਨੇ ਭਾਈ ਕਾਉਂਕੇ ਦੇ ਇਨਸਾਫ਼ ਲਈ ਐਕਸ਼ਨ ਪ੍ਰੋਗਰਾਮ ਡੀਏ ਐਲਾਨ ਕਰਨ ਲਈ ਮੀਟਿੰਗ 15 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਸੱਦੀ ਹੈ। ਇਨਸਾਫ਼ ਲਈ ਇਸ ਸ਼ਹੀਦੀ ਸਮਾਗਮ ਵਿਚ ਪੰਜਾਬ, ਹਰਿਆਣਾ ਤੇ ਕਸ਼ਮੀਰ ਤੋਂ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਤੇ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਵੱਧ ਚੜ੍ਹ ਕੇ ਸ਼ਮੂਲੀਅਤ ਕਰ ਰਹੇ ਹਨ। ਦਿੱਲੀ ਦੀਆਂ ਸੰਗਤਾਂ ਵੱਧ ਚੜ੍ਹ ਕੇ ਭਾਗ ਲੈ ਰਹੀਆਂ ਹਨ । ਭਾਈ ਗੁਰਦੇਵ ਸਿੰਘ ਕਾਉਂਕੇ ਦੇ ਧਰਮ ਸੁਪਤਨੀ ਮਾਤਾ ਗੁਰਮੇਲ ਕੌਰ ਤੇ ਬੇਟੇ ਭਾਈ ਹਰੀ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪਧਰੀ ਵਫ਼ਦ ਸ਼ਹੀਦੀ ਸਮਾਗਮ ਵਿਚ ਪਹੁੰਚਣ ਲਈ ਵਿਸ਼ੇਸ਼ ਤੌਰ ’ਤੇ ਸੱਦਾ ਪੱਤਰ ਦੇ ਕੇ ਆਇਆ ਹੈ। ਇਸੇ ਤਰ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵਲੋਂ ਸੱਭ ਨੂੰ ਨਿਜੀ ਤੌਰ ’ਤੇ ਫ਼ੋਨ ਰਾਹੀਂ ਤੇ ਸੱਦਾ ਪੱਤਰਾਂ ਰਾਹੀਂ ਸਮਾਗਮ ਵਿਚ ਪਹੁੰਚਣ ਲਈ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ ।

ਇਸ ਮੌਕੇ ਮਨਜੀਤ ਸਿੰਘ ਭੋਮਾ ਨੇ ਦਸਿਆ ਪੰਥਕ ਧਿਰਾਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਜਗਰਾਉਂ ਸੀ ਏ ਸਟਾਫ਼ ਵਿਚ ਅਸਹਿ ਤੇ ਅਕਹਿ ਤਸੀਹੇ ਦੇ ਸ਼ਹੀਦ ਕਰਨ ਵਾਲੇ ਪੁਲਿਸ ਅਫ਼ਸਰਾਂ ਤੇ ਪੁਲਿਸ ਅਫ਼ਸਰ ਬੀ ਪੀ ਤਿਵਾੜੀ ਜਾਂਚ ਕਮਿਸ਼ਨ ਦੀ ਰਿਪੋਰਟ ਨੂੰ ਦਬਾਉਣ ਵਾਲੇ ਤੇ ਜਾਂਚ ਨੂੰ ਖ਼ੁਰਦ ਬੁਰਦ ਕਰਨ ਵਾਲੇ ਜ਼ੁੰਮੇਵਾਰ ਦੋਸ਼ੀਆਂ ਵਿਰੁਧ ਸਖ਼ਤ ਐਕਸ਼ਨ ਕਾਰਵਾਈ ਕਰਵਾਉਣ ਲਈ ਜੋਂ ਮੀਟਿੰਗ 9 ਜਨਵਰੀ ਨੂੰ ਰੱਖੀ ਗਈ ਸੀ ਇਹ ਮੀਟਿੰਗ ਮੁਲਤਵੀ ਕਰ ਕੇ ਸੱਭ ਨਾਲ ਸਲਾਹ ਮਸ਼ਵਰਾ ਕਰ ਕੇ  ਸੱਭ ਪੰਥਕ ਜਥੇਬੰਦੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਹੁਣ ਇਹ ਮੀਟਿੰਗ 15 ਜਨਵਰੀ ਨੂੰ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਦੇ ਨਜ਼ਦੀਕ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਪਹੁੰਚਣ ਲਈ ਸੱਭ ਨੂੰ ਖੁਲ੍ਹਾ ਸੱਦਾ ਦਿਤਾ ਜਾਂਦਾ ਹੈ। ਪੰਥਕ ਧਿਰਾਂ ਇਸ ਮੀਟਿੰਗ ਤੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਨੂੰ ਬੜੀ ਸੰਜੀਦਗੀ ਨਾਲ ਲੈ ਰਹੀਆਂ ਹਨ।

(For more Punjabi news apart from Sikh organizations will announce strict action program for justice of Bhai Kaunke, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement