ਤਾਜ਼ਾ ਖ਼ਬਰਾਂ

Advertisement

ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਨਾ ਰੱਖੀ ਜਾਵੇ : ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ
Published Feb 8, 2019, 1:45 pm IST
Updated Feb 8, 2019, 1:45 pm IST
ਕਰਤਾਰਪੁਰ (ਰਾਵੀ) ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ.........
Passport should not be kept for Kartarpur corridor: Bajwa
 Passport should not be kept for Kartarpur corridor: Bajwa

ਅੰਮ੍ਰਿਤਸਰ : ਕਰਤਾਰਪੁਰ (ਰਾਵੀ) ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਦਿੱਲੀ ਵਿਖੇ ਉੱਚ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ ਸ਼ਾਮਲ ਹੋਏ ਸਨ। ਮੀਟਿੰਗ ਵਿਚ ਇਹ ਪ੍ਰਸਤਾਵ ਰਖਿਆ ਗਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਰਮਿਟ ਸਲਿੱਪ ਦੇ ਨਾਲ ਪਾਸਪੋਰਟ ਵੀ ਹੋਣਾ ਚਾਹੀਦਾ ਹੈ। ਜਦਕਿ ਕੈਪਟਨ ਅਮਰਿੰਦਰ ਸਿੰਘ ਪਹਿਲਾ ਹੀ ਕੇਂਦਰ ਸਰਕਾਰ ਨੂੰ ਇਹ ਨਿਯਮ ਹਟਾਉਣ ਦੀ ਬੇਨਤੀ ਕਰ ਚੁਕੇ ਹਨ।

ਪਰ ਹੁਣ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਹਾਜ਼ਰੀ ਵਿਚ ਇਹ ਨਿਯਮ ਲਾਉਣ ਦਾ ਪ੍ਰਸਤਾਵ ਰਖਿਆ ਗਿਆ ਸੀ ਪਰ ਉਨ੍ਹਾਂ ਵਲੋਂ ਇਸ ਨਿਯਮ ਨੂੰ ਹਟਾਉਣ ਬਾਰੇ ਕੁੱਝ ਨਹੀਂ ਕਿਹਾ ਗਿਆ। ਬਾਜਵਾ ਨੇ ਆਖਿਆ ਕਿ ਬਹੁਤ ਸਾਰੀਆਂ ਨਾਨਕ ਨਾਮ ਲੇਵਾ ਸੰਗਤਾਂ ਹਨ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਇਸ ਨਿਯਮ ਦੇ ਲੱਗਣ ਨਾਲ ਉਹ ਸੰਗਤ ਦਰਸ਼ਨ ਨਹੀਂ ਕਰ ਸਕਣਗੀਆਂ। ਇਸ ਲਈ ਇਸ ਨਿਯਮ ਨੂੰ ਖ਼ਤਮ ਕਰਨਾ ਚਾਹੀਦਾ ਹੈ।

ਪਾਕਿਸਤਾਨ ਸਰਕਾਰ ਵਲੋਂ ਭੇਜੇ ਪ੍ਰਸਤਾਵ ਵਿਚ ਇਹ ਸ਼ਰਤ ਰੱਖੀ ਗਈ ਹੈ ਕਿ ਸਿਰਫ਼ ਸਿੱਖ ਸੰਗਤਾਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। ਭਾਰਤ ਸਰਕਾਰ ਵਲੋਂ ਪਾਕਿਸਤਾਨ ਸਰਕਾਰ ਨੂੰ ਇਹ ਸ਼ਰਤ ਹਟਾਉਣ ਬਾਰੇ ਕਹਿਣਾ ਚਾਹੀਦਾ ਹੈ। ਉਨ੍ਹਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਸ਼ਰਤ ਹਟਾਉਣੀ ਚਾਹੀਦੀ ਹੈ ਕਿ ਕੇਵਲ ਸਿੱਖ ਸੰਗਤਾਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ।

Location: India, Punjab, Amritsar
Advertisement