ਬੀਬੀ ਖਾਲੜਾ ਅਤੇ ਇੰਜੀ. ਗਿਆਸਪੁਰਾ ਦੇ ਹੱਕ 'ਚ ਪ੍ਰਵਾਸੀ ਪੰਜਾਬੀਆਂ ਨੇ ਉਠਾਈ ਆਵਾਜ਼
Published : Apr 9, 2019, 1:38 am IST
Updated : Apr 9, 2019, 1:38 am IST
SHARE ARTICLE
Bibi Paramjit Kaur Khalra and Eng. Manwinder SIngh Gyaspura
Bibi Paramjit Kaur Khalra and Eng. Manwinder SIngh Gyaspura

ਦੋਹਾਂ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਫ਼ੈਸਲਾ

ਕੋਟਕਪੂਰਾ : ਭਾਵੇਂ ਦੇਸ਼ ਭਰ 'ਚ ਲੋਕ ਸਭਾ ਚੋਣਾਂ ਦਾ ਮਾਹੌਲ ਗਰਮਾ ਗਿਆ ਹੈ ਅਤੇ ਪੰਜਾਬ 'ਚ 7ਵੇਂ ਅਰਥਾਤ ਅੰਤਲੇ ਗੇੜ 'ਚ ਵੋਟਾਂ ਪੈਣ ਕਾਰਨ ਇਥੋਂ ਦਾ ਮਾਹੌਲ ਅਜੇ ਬਹੁਤਾ ਸਰਗਰਮ ਨਹੀਂ ਹੋਇਆ ਪਰ ਦੋ ਲੋਕ ਸਭਾ ਹਲਕਿਆਂ ਦੀ ਸੋਸ਼ਲ ਮੀਡੀਏ ਰਾਹੀਂ ਚਰਚਾ ਜ਼ੋਰਾਂ 'ਤੇ ਹੈ। ਕਿਸੇ ਸਮੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਫ਼ਤਿਹਗੜ੍ਹ ਸਾਹਿਬ ਦਾ ਕੋਈ ਬਹੁਤਾ ਜ਼ਿਕਰ ਨਹੀਂ ਸੀ ਹੁੰਦਾ ਪਰ ਹੁਣ ਕ੍ਰਮਵਾਰ ਖਡੂਰ ਸਾਹਿਬ ਹਲਕੇ ਤੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਫ਼ਤਿਹਗੜ੍ਹ ਸਾਹਿਬ ਹਲਕੇ ਤੋਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮਿਲੀ ਟਿਕਟ ਦੀ ਬਹੁਤ ਚਰਚਾ ਹੋ ਰਹੀ ਹੈ ਕਿਉਂਕਿ ਉਕਤ ਦੋਹਾਂ ਸ਼ਖ਼ਸੀਅਤਾਂ ਦਾ ਨਾਮ ਪੰਥ ਪ੍ਰਤੀ ਕੁਰਬਾਨੀ ਹੋਣ ਕਾਰਨ ਪੰਥਕ ਹਲਕਿਆਂ 'ਚ ਬੜੇ ਸਤਿਕਾਰ ਨਾਲ ਲਿਆ ਜਾਂਦਾ ਹੈ।

Lok Sabha electionLok Sabha election

ਉਕਤ ਦੋਹਾਂ ਉਮੀਦਵਾਰਾਂ ਲਈ ਪ੍ਰਵਾਸੀ ਪੰਜਾਬੀਆਂ ਨੇ ਵੀ ਤਨ-ਮਨ ਅਤੇ ਧੰਨ ਨਾਲ ਯੋਗਦਾਨ ਪਾਉਣ ਦਾ ਐਲਾਨ ਕਰ ਦਿਤਾ ਹੈ। ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਗੁਰਦਵਾਰਾ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਆਸਟ੍ਰੇਲੀਅਨ ਨੈਸ਼ਨਲ ਸਿੱਖ ਕੌਂਸਲ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਬਾਵਾ ਸਿੰਘ, ਇੰਡੀਅਨ ਹਿਸਟੋਰੀਕਲ ਸੁਸਾਇਟੀ ਦੇ ਪਰਮਜੀਤ ਸਿੰਘ, ਪੰਜਾਬੀ ਸਾਹਿਤ ਸਭਾ ਦੇ ਮਨਜਿੰਦਰ ਸਿੰਘ ਅਤੇ ਮੇਜਰ ਕੁਲਦੀਪ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਉਕਤ ਦੋਹਾਂ ਉਮੀਦਵਾਰਾਂ ਵਿਰੁਧ ਚੋਣ ਲੜ ਰਹੇ ਉਮੀਦਵਾਰਾਂ ਨੂੰ ਬੇਨਤੀ ਕੀਤੀ ਗਈ ਕਿ ਕਾਂਗਰਸ ਅਤੇ ਅਕਾਲੀ ਦਲ ਸਮੇਤ ਕੋਈ ਵੀ ਪਾਰਟੀ ਇਨ੍ਹਾਂ ਦੋਹਾਂ ਉਮੀਦਵਾਰਾਂ ਵਿਰੁਧ ਉਮੀਦਵਾਰ ਨਾ ਉਤਾਰੇ। 

VoteVote

ਉਨ੍ਹਾਂ ਦਸਿਆ ਕਿ ਐਡਵੋਕੇਟ ਜਸਵੰਤ ਸਿੰਘ ਖਾਲੜਾ ਵਲੋਂ ਅਣਪਛਾਤੀਆਂ 25 ਹਜ਼ਾਰ ਤੋਂ ਜ਼ਿਆਦਾ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਦੀ ਸ਼ਨਾਖ਼ਤ ਕਰ ਕੇ ਇਨਸਾਫ਼ ਲਈ ਯਤਨ ਕਰਨ ਦੇ ਬਾਵਜੂਦ ਸਮੇਂ ਦੀ ਹਕੂਮਤ ਵਲੋਂ ਜਸਵੰਤ ਸਿੰਘ ਖਾਲੜਾ ਨੂੰ ਹੀ ਲਾਸ਼ ਬਣਾ ਦੇਣ ਵਾਲੀ ਘਟਨਾ ਭੁਲਾਉਣਯੋਗ ਨਹੀਂ। ਉਨ੍ਹਾਂ ਦਸਿਆ ਕਿ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 'ਚ ਹਰਿਆਣੇ ਦੇ ਪਿੰਡ ਹੋਂਦ ਚਿੱਲੜ ਸਿੱਖ ਪਰਵਾਰਾਂ ਦੇ ਮਰਦ/ਔਰਤਾਂ ਅਤੇ ਬੱਚਿਆਂ ਨੂੰ ਕੋਹ-ਕੋਹ ਕੇ ਮਾਰਨ ਵਾਲੇ ਦਰਿੰਦਿਆਂ ਦਾ ਅਸਲ ਚਿਹਰਾ ਜੱਗ ਜ਼ਾਹਰ ਕਰਨ ਵਾਲੇ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਕੁਰਬਾਨੀ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੇਸ਼ ਵਿਦੇਸ਼ 'ਚ ਵਸਦੀਆਂ ਸਿੱਖ ਸੰਗਤਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਖਾਲੜਾ ਅਤੇ ਇੰਜੀ. ਗਿਆਸਪੁਰਾ ਦਾ ਹਰ ਪੱਖੋਂ ਸਹਿਯੋਗ ਕਰਨ ਅਤੇ ਇਨ੍ਹਾਂ ਵਿਰੁਧ ਉਮੀਦਵਾਰ ਖੜੇ ਕਰਨ ਵਾਲੀਆਂ ਪਾਰਟੀਆਂ ਨੂੰ ਮੂੰਹ ਨਾ ਲਾਉਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement