ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਸਾਮ 'ਚ ਵਸੇ ਸਿੱਖਾਂ ਦੀ ਸਾਰ ਲਵੇਗੀ ਸ਼੍ਰੋਮਣੀ ਕਮੇਟੀ 
Published : Apr 9, 2019, 1:19 am IST
Updated : Apr 9, 2019, 1:19 am IST
SHARE ARTICLE
 Assam sikhs
Assam sikhs

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅਸਾਮ ਦੇ ਸਿੱਖਾਂ ਤਕ ਕੀਤੀ ਪਹੁੰਚ

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਨੇ ਅਸਾਮ 'ਚ 1820 ਤੋਂ ਵਸੇ ਸਥਾਨਕ ਸਿੱਖਾਂ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ। ਦਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ 'ਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਅਸਾਮ ਪੁੱਜਾ ਹੋਇਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ 'ਤੇ ਸਥਾਨਕ ਸਿੱਖਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਿੱਖ ਸੰਸਥਾਵਾਂ ਨਾਲ ਸਾਂਝ ਬਣਾਈ ਰੱਖਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਅਧਿਕਾਰੀ ਪਿੰਡ ਬਰਕੋਲਾ ਸਿੰਘ ਗਾਉਂ ਤੇ ਛੱਪਰਮੁਖ ਵਿਖੇ ਪਹੁੰਚੇ।

SGPCSGPC

ਡਾ. ਰੂਪ ਸਿੰਘ ਨੇ ਅਸਾਮ 'ਚ ਵਸਦੇ ਸਿੱਖਾਂ ਦੇ ਇਨ੍ਹਾਂ ਇਤਿਹਾਸਕ ਪਿੰਡਾਂ ਦਾ ਦੌਰਾ ਕਰਨ ਮਗਰੋਂ ਦਸਿਆ ਹੈ ਕਿ ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸੂਬੇ ਅੰਦਰ ਧਰਾਤਲ ਪੱਧਰ 'ਤੇ ਵਸੇ ਸਿੱਖਾਂ ਉਪਰ ਅਪਣੀ ਪਹੁੰਚ ਬਣਾ ਰਹੀ ਹੈ ਅਤੇ ਇਸੇ ਤਹਿਤ ਹੀ ਅਸਾਮ ਦੇ ਸਥਾਨਕ ਸਿੱਖਾਂ ਤਕ ਵੀ ਪਹੁੰਚ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਅਸਾਮ 'ਚ ਛੱਪਰਮੁਖ ਇਕ ਅਜਿਹਾ ਪਿੰਡ ਹੈ ਜਿਥੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਇਥੇ ਸਿੱਖ ਵਸੇ ਹੋਏ ਹਨ।

SGPCSGPC

ਉਨ੍ਹਾਂ ਜਾਣਕਾਰੀ ਦਿਤੀ ਕਿ ਇਹ ਨਗਰ ਗੁਹਾਟੀ ਤੋਂ 120 ਕਿਲੋਮੀਟਰ ਦੂਰ ਸਥਿਤ ਹੈ ਤੇ ਇਥੇ 1820 ਈ: ਵਿਚ ਉਸ ਵੇਲੇ ਦੇ ਰਾਜੇ ਚੰਦਰਕਾਤਾਂ ਸਿੰਘਾਂ ਦੀ ਮਦਦ ਲਈ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਪੰਜ ਸੌ ਕਰੀਬ ਸਿੱਖ ਸੈਨਿਕ ਭੇਜੇ ਸਨ। ਇਨ੍ਹਾਂ ਵਿਚੋਂ ਬਹੁਤੇ ਲੜਾਈ ਦੌਰਾਨ ਸ਼ਹੀਦ ਹੋ ਗਏ ਅਤੇ ਜੋ ਬਚੇ ਤੇ ਜ਼ਖ਼ਮੀ ਹੋਏ ਸਨ ਉਹ ਪੱਕੇ ਤੌਰ 'ਤੇ ਇਥੋਂ ਦੇ ਵਸਨੀਕ ਬਣ ਗਏ ਸਨ। ਉਨ੍ਹਾਂ ਦਸਿਆ ਕਿ ਇਨ੍ਹਾਂ ਸਿੱਖਾਂ ਨੇ ਅਜੇ ਤਕ ਸਿੱਖ ਵਿਰਾਸਤ ਤੇ ਸਰੂਪ ਨੂੰ ਮਜ਼ਬੂਤੀ ਨਾਲ ਸੰਭਾਲਿਆ ਹੋਇਆ ਹੈ ਅਤੇ ਖ਼ਾਸ ਗੱਲ ਇਹ ਹੈ ਕਿ ਇਹ ਅੱਜ ਵੀ ਅਨੰਦ ਕਾਰਜ ਤੋਂ ਪਹਿਲਾਂ ਲੜਕੇ ਲੜਕੀ ਨੂੰ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕਰਨ ਲਈ ਪੰਥਕ ਪਰਵਾਰ ਦਾ ਮੈਂਬਰ ਬਣਾਉਂਦੇ ਹਨ।

ਉਨ੍ਹਾਂ ਇਹ ਵੀ ਦਸਿਆ ਕਿ ਸਥਾਨਕ ਸਿੱਖਾਂ ਦਾ ਖਾਣ-ਪੀਣ, ਪਹਿਰਾਵਾਂ ਅਤੇ ਬੋਲੀ ਅਸਾਮੀ ਹੈ ਪਰ ਇਹ ਸਿੱਖ ਰਵਾਇਤਾਂ ਦੀ ਬਾਖੂਬੀ ਪਾਲਣਾ ਕਰਦੇ ਹਨ। ਇਸੇ ਦੌਰਾਨ ਸਥਾਨਕ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਅੱਗੇ ਅਪਣੀਆਂ ਕੁੱਝ ਸਥਾਨਕ ਲੋੜਾਂ ਦਾ ਜ਼ਿਕਰ ਕੀਤਾ, ਜਿਸ ਦੀ ਪੂਰਤੀ ਲਈ ਡਾ. ਰੂਪ ਸਿੰਘ ਨੇ ਪ੍ਰਧਾਨ ਸਾਹਿਬ ਦੀ ਪ੍ਰਵਾਨਗੀ 'ਤੇ ਵਿਸ਼ਵਾਸ ਦਿਵਾਇਆ। ਇਸ ਮੌਕੇ ਸਥਾਨਕ ਵਾਸੀਆਂ ਤੋਂ ਇਲਾਵਾ ਅਸਾਮ ਦੇ ਨੌਜੁਆਨ ਸਿੱਖ ਆਗੂ ਭਾਈ ਅਜੀਤ ਸਿੰਘ, ਭਾਈ ਸਿਮਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂ, ਸ. ਗੁਰਿੰਦਰਪਾਲ ਸਿੰਘ ਗੋਰਾ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement