Amritsar News: 5 ਸਿੰਘ ਸਾਹਿਬਾਨਾਂ ਦੀ ਬੈਠਕ 'ਚ 8 ਮਤਿਆਂ ਨੂੰ ਦਿੱਤੀ ਗਈ ਪ੍ਰਵਾਨਗੀ
Published : Apr 8, 2025, 12:28 pm IST
Updated : Apr 8, 2025, 12:28 pm IST
SHARE ARTICLE
Amritsar News
Amritsar News

8 ਮਤਿਆਂ ਨੂੰ ਸਿੰਘ ਸਾਹਿਬਾਨ ਵੱਲੋਂ ਪ੍ਰਵਾਨਗੀ

 

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਇਕੱਤਰਤਾ ਵਿੱਚ ਹੇਠ ਲਿਖੇ ਅਨੁਸਾਰ ਮਤੇ ਪਾਸ ਕੀਤੇ ਗਏ।

ਮਤਾ ਨੰਬਰ 01

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਜੀ (ਖੰਡੂਰ), ਸਾਬਕਾ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਬਾਣੀ ਸੰਥਿਆ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਪਰਿਵਾਰ (ਸਿੰਘਣੀ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕੀਤਾ ਜਾਵੇਗਾ।

ਮਤਾ ਨੰਬਰ 02

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੱੁਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਫਰ-ਏ-ਸ਼ਹਾਦਤ ਰਾਹੀਂ ਪ੍ਰਚਾਰ ਕਰਦਿਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।
ਮਤਾ ਨੰਬਰ 03

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਕਿ ਹਰ ਗੁਰਸਿੱਖ ਜਿਥੇ ਨਿਤਨੇਮ ਕਰਦਾ ਹੈ ਉਥੇ ਹੀ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਆਪਣੇ ਘਰ ਅੰਦਰ ਸੌਣ ਤੋਂ ਅੱਧਾ ਘੰਟਾ ਪਹਿਲਾਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਉਣ ਦੀ ਰਵਾਇਤ ਮੁੜ ਸੁਰਜੀਤ ਕਰੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ ਤੇ ਸਿੱਖੀ ਨਾਲ ਪਿਆਰ ਵੱਧ ਸਕੇ।

ਮਤਾ ਨੰਬਰ 04

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਮੁੱਚੇ ਸਿੱਖ ਜਗਤ ਨੂੰ ਪ੍ਰੇਰਣਾ ਕੀਤੀ ਗਈ ਕਿ ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ। ਗੁਰੂ ਸਾਹਿਬ ਜੀ ਦਾ ਫੁਰਮਾਨ ਹੈ ਕਿ:-
“ਮਾਤਾ ਪ੍ਰੀਤਿ ਕਰੇ ਪੁਤੁ ਖਾਇ॥ ਮੀਨੇ ਪ੍ਰੀਤਿ ਭਈ ਜਲਿ ਨਾਇ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ॥1॥”
ਇਸ ਲਈ ਇਹ ਖਰਚ ਲੋੜਵੰਦ ਬੱਚਿਆਂ ਦੀ ਮਦਦ ’ਤੇ ਲਗਾਇਆ ਜਾਵੇ।

ਮਤਾ ਨੰਬਰ 05

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮਿਤੀ 32 ਹਾੜ ਨਾਨਕਸ਼ਾਹੀ ਸੰਮਤ 556 ਮੁਤਬਿਕ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਜਾਂਦੀ ਹੈ।


ਮਤਾ ਨੰਬਰ 06

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਮਹਿਸੂਸ ਕੀਤਾ ਗਿਆ ਕਿ ਅੱਜ ਪੰਜਾਬ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਦੀ ਅਤਿ ਲੋੜ ਹੈ ਤਾਂ ਜੋ ਹਰ ਸਿੱਖ ਗੁਰੂ ਸਾਹਿਬ ਜੀ ਦੇ ਫਲਸਫੇ ਤੋਂ ਜਾਣੂ ਹੋ ਸਕੇ। ਇਸ ਲਈ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਢਾਡੀ ਤੇ ਕਵੀਸ਼ਰ ਸਾਹਿਬਾਨ ਆਪਣੇ ਦੇਸ਼-ਵਿਦੇਸ਼ ਦੇ ਦੌਰਿਆਂ ਤੋਂ ਇਲਾਵਾ ਪੰਜਾਬ ਮੁੜਣ ਅਤੇ ਅਗਲੇ ਚਾਰ ਮਹੀਨੇ ਪੰਜਾਬ ਦੇ ਦੱਸ ਪਿੰਡ ਚੁਣ ਕੇ ਉਨ੍ਹਾਂ ਵਿਚ ਸਮਰਪਿਤ ਹੋ ਕੇ ਪ੍ਰਚਾਰ ਕਰਨ। ਭਾਈ ਗੁਰਦਾਸ ਜੀ ਦਾ ਕਥਨ ਹੈ:- “ਰੇਤੁ ਅਕੁ ਆਹਾਰੁ ਕਰਿ ਰੋੜਾ ਕੀ ਗੁਰ ਕਰੀ ਵਿਛਾਈ। ਭਾਰੀ ਕਰੀ ਤਪਸਿਆ ਵਡੇ ਭਾਗੁ ਹਰਿ ਸਿਉ ਬਣਿ ਆਈ।”
ਭਾਵੇਂ ਕਿ ਇਹ ਕਠਿਨ ਹੈ ਪਰ ਅਸੀਂ ਗੁਰੂ ਪਾਤਸ਼ਾਹ ਦਾ ਉਟ ਆਸਰਾ ਲੈ ਕੇ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆ ਇਸ ਕਾਰਜ ਵਿਚ ਫਤਿਹ ਪਾ ਸਕਦੇ ਹਾਂ।

ਮਤਾ ਨੰਬਰ 07

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 32 ਜੇਠ ਸੰਮਤ ਨਾਨਕਸ਼ਾਹੀ 550 ਮੁਤਾਬਿਕ 14 ਜੂਨ 2018 ਨੂੰ ਮਤਾ ਨੰਬਰ 01 ਦੀ ਰੋਸ਼ਨੀ ਵਿਚ ਵਿਚਾਰ ਅੱਗੇ ਵਧਾਉਂਦਿਆਂ ਫੈਸਲਾ ਕੀਤਾ ਕਿ ਗੁਰਦੁਆਰਾ ਸਾਹਿਬਾਨ ਵਿਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਚੰਗਾ ਪਾਲਣ ਪੋਸ਼ਣ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਨਗਰ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਚੰਗੀ ਤਰ੍ਹਾਂ ਧਿਆਨ ਦੇਣ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਮਤੇ ਤੋਂ ਬਾਅਦ ਭਾਵੇਂ ਕਿ ਕਈ ਗੁਰੂ ਘਰਾਂ ਦੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ ਪਰੰਤੂ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ।

ਮਤਾ ਨੰਬਰ 08

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕੇ 01 ਵੈਸਾਖ ਨਾਨਕਸ਼ਾਹੀ ਸੰਮਤ 557 ਮੁਤਾਬਿਕ 13 ਅਪ੍ਰੈਲ 2025 ਨੂੰ ਖਾਲਸੇ ਦੇ ਸਾਜਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਸਮੁੱਚੀ ਦੁਨੀਆ ਵਿਚ ਇਸ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਦੇ ਪ੍ਰਬੰਧ ਕੀਤੇ ਜਾਣ। ਤਖ਼ਤ ਸਾਹਿਬਾਨ ’ਤੇ ਵੀ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ, ਸੰਗਤ ਵੱਧ ਤੋਂ ਵੱਧ ਲਾਹਾ ਲੈ ਕੇ ਗੁਰੂ ਵਾਲੀ ਬਣੇ। ਵੈਸਾਖੀ ਵਾਲੇ ਦਿਨ ਖਾਲਸੇ ਦੀ ਸਾਜਨਾ ਕਰਕੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਸਾਂਝਾ ਪਰਿਵਾਰ ਬਣਾਇਆ ਹੈ, ਅਸੀਂ ਇੱਕ ਦੂਜੇ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਈਏ ਅਤੇ ਸਮੁੱਚੀ ਦੁਨੀਆ ਵਿਚ ਇੱਕ ਪਰਿਵਾਰ ਵਾਂਗ ਵਿਚਰਦਿਆਂ ਇਸ ਸਿਧਾਂਤ ’ਤੇ ਪਹਿਰਾ ਦਈਏ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement