12ਵੀਂ ਜਮਾਤ ਦੀ ਇਤਿਹਾਸ ਪੁਸਤਕ ਦਾ ਮਾਮਲਾ  ਨਵੀ ਕਿਤਾਬ 'ਤੇ ਪਾਬੰਦੀ ਲਾਵੇ ਪੰਜਾਬ ਸਰਕਾਰ: ਲੌਂਗੋਵਾਲ 
Published : May 8, 2018, 9:59 am IST
Updated : May 8, 2018, 9:59 am IST
SHARE ARTICLE
The Case of History Book of the 12th Class
The Case of History Book of the 12th Class

ਪੁਰਾਣੀ ਪੁਸਤਕ ਲਾਗੂ ਕਰਨ ਲਈ ਸਰਕਾਰ ਨੂੰ 10 ਦਿਨ ਦਾ ਸਮਾਂ ਦਿਤਾ 

ਅੰਮ੍ਰਿਤਸਰ  7 ਮਈ ( ਸੁਖਵਿੰਦਰਜੀਤ ਸਿੰਘ ਬਹੋੜੂ ):  12ਵੀਂ ਜਮਾਤ ਦੀ ਪੁਸਤਕ ਵਿਚੋਂ ਗੁਰ ਇਤਿਹਾਸ ਖ਼ਤਮ ਕਰਨ ਵਿਰੁਧ ਅੱਜ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਚ ਸ਼ੋਮਣੀ ਕਮੇਟੀ ਮੈਬਰਾਂ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਖੋਜ ਬੋਰਡ ਦੇ ਮੈਂਬਰਾਂ ਨੇ ਵਿਸ਼ੇਸ਼ ਬੈਠਕ ਕਰ ਕੇ ਪੰਜਾਬ ਕਾਂਗਰਸ ਵਿਰੁਧ ਰੋਸ ਜ਼ਾਹਰ ਕੀਤਾ। ਸ਼੍ਰੋਮਣੀ ਕਮੇਟੀ ਨੇ ਨਵੀਂ ਕਿਤਾਬ 'ਤੇ ਤੁਰਤ ਪਾਬੰਦੀ ਲਾਉਣ ਅਤੇ 10 ਦਿਨਾਂ ਦੇ ਅੰਦਰ ਪੁਰਾਣੀ ਪੁਸਤਕ ਲਾਗੂ ਕਰਨ ਦੀ ਮੰਗ ਕੀਤੀ ਹੈ। ਜੇ ਇਹ ਮੰਗ ਨਾ ਮੰਨੀ ਗਈ ਤਾਂ 19 ਮਈ ਨੂੰ ਗੁ ਮੰਜੀ ਸਾਹਿਬ ਤੋਂ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।

The Case of History Book of the 12th ClassThe Case of History Book of the 12th Class

 ਇਹ ਪ੍ਰਗਟਾਵਾ ਸ਼ੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰ ਸੰਮੇਲਨ ਵਿਚ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਸਿੱਖਾਂ ਦੀ ਵਿਲੱਖਣ ਹੋਦ ਤੇ ਸ਼ਾਨਾਮਤੇ ਇਤਿਹਾਸ ਨਾਲੋ ਪੰਜਾਬ ਦੀ ਨੌਜਵਾਨੀ ਨੂੰ ਤੋੜਨ ਦੀ ਨਿੰਦਣਯੋਗ ਕੰਮ ਕੀਤਾ ਹੈ। ਸਰਕਾਰ ਦੀ ਇਸ ਕੋਝੀ ਹਰਕਤ ਨਾਲ ਪੰਜਾਬੀਆਂ ਅੰਦਰ ਦੁਬਿਧਾ ਪੈਦਾ ਹੋਈ ਹੈ। ਪੁਸਤਕ ਸਬੰਧੀ ਸਿੱਖ ਕੌਮ ਅੰਦਰ ਰੋਹ ਹੈ। ਜੇ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਕੱਢ ਦਈਏ ਤਾਂ ਇਹ ਪੰਜਾਬ ਦਾ ਇਤਿਹਾਸ ਨਹੀਂ ਕਿਹਾ ਜਾ ਸਕਦਾ।  ਉਨ੍ਹਾਂ ਕਿਹਾ ਕਿ ਨਵੀ ਕਿਤਾਬ 'ਤੇ ਰੋਕ ਲਾ ਕੇ ਪਹਿਲਾਂ ਵਾਲੇ ਸਿਲੇਬਸ ਨੂੰ ਲਾਗੂ ਕੀਤਾ ਜਾਵੇ। ਨਵੀਂ ਪੁਸਤਕ ਵਿਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਤੀ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

SGPC ਮੁਲਾਜ਼ਮਾਂ ਨਾਲ ਸਿੱਧੇ ਹੋਏ ਲੋਕ ਸੁਖਬੀਰ ਬਾਦਲ ਨੂੰ ਦੇ ਰਹੇ ਚਿਤਾਵਨੀ, "ਪਹਿਲਾਂ ਹੀ ਤੁਹਾਡੇ ਪੱਲੇ ਸਿਰਫ਼

22 Jul 2024 9:53 AM

ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਵੱਡਾ ਉਪਰਾਲਾ.. ਮਨੀ ਮਾਜਰਾ ’ਚ ਇਸ ਸੰਸਥਾ ਵੱਲੋਂ ਤੇਜ਼ੀ ਨਾਲ ਲਾਏ ਜਾ ਰਹੇ ਬੂਟੇ.

22 Jul 2024 9:50 AM

ਮੁਹਾਲੀ 'ਚ ਧੁੱਪ ਤੇ ਬੱਦਲਾਂ ਵਿਚਾਲੇ ਲੁਕਣ-ਮੀਟੀ ਦਾ ਖੇਡ ਜਾਰੀ, ਵੇਖੋ ਕਿਵੇਂ ਭਾਰੀ ਬਾਰਿਸ਼ ਮਗਰੋਂ ਮਿੰਟਾਂ ਸਕਿੰਟਾਂ 'ਚ

22 Jul 2024 9:30 AM

ਮੁਹਾਲੀ 'ਚ ਧੁੱਪ ਤੇ ਬੱਦਲਾਂ ਵਿਚਾਲੇ ਲੁਕਣ-ਮੀਟੀ ਦਾ ਖੇਡ ਜਾਰੀ, ਵੇਖੋ ਕਿਵੇਂ ਭਾਰੀ ਬਾਰਿਸ਼ ਮਗਰੋਂ ਮਿੰਟਾਂ ਸਕਿੰਟਾਂ 'ਚ

22 Jul 2024 9:28 AM

ਅੱ+ਗ ਨਾਲ ਨੁਕਸਾਨੀਆਂ ਦੁਕਾਨਾਂ ਦੇ ਮਾਲਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੁਆਵਜ਼ਾ, 1-1 ਲੱਖ ਰੁਪਏ ਦੀ ਦਿੱਤੀ ਸਹਾਇਤਾ

22 Jul 2024 9:25 AM
Advertisement