ਫੈਸ਼ਨ ਸ਼ੋਅ ’ਚ ਮਾਡਲ ਵੱਲੋਂ ਕਿਰਪਾਨ ਪਾਉਣ ’ਤੇ SGPC ਪ੍ਰਧਾਨ ਦਾ ਬਿਆਨ, ਕਿਹਾ- ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ
Published : Jun 8, 2022, 2:56 pm IST
Updated : Jun 8, 2022, 2:56 pm IST
SHARE ARTICLE
Models wearing kirpan-turban in the fashion show
Models wearing kirpan-turban in the fashion show

ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ।

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ।

sikh kakar
Models wearing kirpan in the fashion show

ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਪਹਿਰਾਵੇ ਅਤੇ ਕਕਾਰਾਂ ਦੀ ਗ਼ਲਤ ਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੇ ਹਨ ਅਤੇ ਸਰਕਾਰਾਂ ਇਨ੍ਹਾਂ ਲੋਕਾਂ ਖਿਲਾਫ ਕੋਈ ਢੁੱਕਵੀ ਕਾਰਵਾਈ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਕ ਵੀਡੀਓ ਜੋ ਦਿੱਲੀ ਦੀ ਦੱਸੀ ਜਾ ਰਹੀ ਹੈ, ਜਿਸ ਵਿਚ ਲੜਕੀਆਂ ਦੇ ਸਿਰ 'ਤੇ ਪੱਗ ਤੇ ਉਪਰੋਂ ਦੀ ਕ੍ਰਿਪਾਨ ਪਵਾ ਕੇ ਫੈਸ਼ਨ ਸ਼ੋਅ ਵਿਚ ਪੇਸ਼ ਕੀਤਾ ਜਾ ਰਿਹਾ ਹੈ।

sikh kakar
Models wearing kirpan in the fashion show

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਮੁਕੰਮਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਤੋ ਕੋਈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement