ਸੰਗਤਾਂ ਗੁਰੂਘਰ ਵਿਖੇ ਹੋ ਰਹੀਆਂ ਨਤਮਸਤਕ
ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਜਿੱਥੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਉਥੇ ਹੀ ਗੁਰੂ ਘਰ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਜਾ ਰਹੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਅਤੇ ਸਕੱਤਰ ਧਰਮ ਪ੍ਰਚਾਰ ਗੁਰਿੰਦਰ ਸਿੰਘ ਮੱਥੇਵਾਲ ਨੇ ਕਿਹਾ ਕਿ ਅੱਜ ਗੁਰੂ ਘਰ ਵਿੱਚ ਜਲੋਅ ਸਾਹਿਬ ਵੀ ਸਜਾਏ ਗਏ ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।
