ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਲਏ ਅਹਿਮ ਫ਼ੈਸਲੇ
Published : Jul 9, 2019, 1:05 am IST
Updated : Jul 9, 2019, 1:05 am IST
SHARE ARTICLE
Important decisions taken by SGPC Dharam Parchar Committee
Important decisions taken by SGPC Dharam Parchar Committee

ਭਾਈ ਮਰਦਾਨਾ ਜੀ ਦੇ ਵੰਸ਼ 'ਚੋਂ ਭਾਈ ਸਰਫ਼ਰਾਜ਼ ਦੇ ਜਥੇ ਨੂੰ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿਤੇ ਜਾਣਗੇ

ਚੰਡੀਗੜ੍ਹ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਪਾਕਿਸਤਾਨ ਵਿਖੇ ਵਿਦਿਆ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਬਾਬਾ ਗੁਰਪਾਲ ਸਿੰਘ ਪਿਸ਼ਾਵਰ ਨੂੰ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਹੈ। ਇਥੇ ਸਥਿਤ ਉਪ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਈ ਬੈਠਕ 'ਚ ਭਾਈ ਮਰਦਾਨਾ ਜੀ ਦੇ ਵੰਸ਼ ਵਿਚੋਂ ਭਾਈ ਲਾਲ ਜੀ ਦੇ ਪੋਤਰੇ ਕੀਰਤਨੀਏ ਭਾਈ ਸਰਫ਼ਾਜ਼ ਦੇ ਜਥੇ ਨੂੰ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਨੂੰ ਵੀ ਪ੍ਰਵਾਨਗੀ ਦਿਤੀ ਗਈ। 

Bhai Gobind Singh LongowalBhai Gobind Singh Longowal

ਭਾਈ ਲੌਂਗੋਵਾਲ ਨੇ ਦਸਿਆ ਕਿ ਭਾਈ ਮਰਦਾਨਾ ਜੀ ਦੀ 19ਵੀਂ ਪੀੜ੍ਹੀ ਵਿਚੋਂ ਭਾਈ ਸਰਫ਼ਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਹਰ ਮਹੀਨੇ ਸਹਾਇਤਾ ਦਿਤੀ ਜਾਇਆ ਕਰੇਗੀ। ਰਾਗੀ ਭਾਈ ਲਾਲ ਦੀ ਨੂੰਹ ਨੂੰ ਅੱਖਾਂ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ 11 ਹਜ਼ਾਰ ਰੁਪਏ ਦੀ ਮਦਦ ਕਰੇਗੀ। ਉਨ੍ਹਾਂ ਦਸਿਆ ਕਿ ਪਾਕਿਸਤਾਨ ਵਿਖੇ ਸਿੱਖ ਨੌਜੁਆਨਾਂ ਨੂੰ ਗਤਕਾ ਸਿਖਲਾਈ ਲਈ ਗਤਕਾ ਕਿੱਟਾਂ ਵੀ ਭੇਜੀਆਂ ਜਾਣਗੀਆਂ ਅਤੇ ਪਾਕਿਸਤਾਨ ਵਿਖੇ ਮੈਰਿਟ ਵਿਚ ਆਏ ਚਾਰ ਸਿੱਖ ਬੱਚਿਆਂ ਨੂੰ ਵੀ 11-11 ਹਜ਼ਾਰ ਰੁਪਏ ਹੌਂਸਲਾ ਅਫ਼ਜਾਈ ਵਜੋਂ ਦਿਤੇ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ 25 ਜੁਲਾਈ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਇਆ ਜਾਣ ਵਾਲਾ ਅੰਤਰਰਾਸ਼ਟਰੀ ਨਗਰ ਕੀਰਤਨ ਇਤਿਹਾਸਕ ਹੋਵੇਗਾ।

Important decisions taken by SGPC Dharam Parchar CommitteeImportant decisions taken by SGPC Dharam Parchar Committee

ਉਨ੍ਹਾਂ ਦਸਿਆ ਕਿ ਵੱਖ-ਵੱਖ ਕਮੇਟੀਆਂ ਦਾ ਗਠਨ ਕਰ ਦਿਤਾ ਗਿਆ ਹੈ, ਜੋ ਰੂਟ ਸਬੰਧੀ ਰੂਪ-ਰੇਖਾ ਬਣਾਉਣਗੀਆਂ। ਇਹ ਨਗਰ ਕੀਰਤਨ ਪਾਕਿਸਤਾਨ ਤੋਂ ਭਾਰਤ ਦਾਖ਼ਲ ਹੋਣ ਮਗਰੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤਕ ਪਹੁੰਚ ਕਰੇਗਾ ਅਤੇ ਕਰੀਬ 100 ਦਿਨ ਮਗਰੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜੇਗਾ। ਉਨ੍ਹਾਂ ਇਹ ਵੀ ਦਸਿਆ ਕਿ ਆਲ ਸਿੱਖ ਅਸਾਮ ਯੂਥ ਐਸੋਸੀਏਸ਼ਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗੱਸਤ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਲਈ 5 ਲੱਖ ਰੁਪਏ ਦੀ ਸਹਾਇਤਾ ਕੀਤੀ ਜਾਵੇਗੀ। ਇਕੱਤਰਤਾ ਦੌਰਾਨ ਗੁਜਰਾਤ ਦੇ ਸਿਕਲੀਗਰ ਸਿੱਖ ਬੱਚਿਆਂ ਨੂੰ ਪੜ੍ਹਾਈ ਲਈ ਸਹਾਇਤਾ ਜਾਰੀ ਰੱਖਣ ਦਾ ਫ਼ੈਸਲਾ ਵੀ ਕੀਤਾ ਗਿਆ।

Gobind Singh LongowalGobind Singh Longowal

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ 'ਤੇ ਅਫ਼ਸੋਸ ਕਰਦਿਆਂ ਸ਼ੋਕ ਮਤਾ ਕੀਤਾ ਗਿਆ। ਅੱਜ ਦੀ ਬੈਠਕ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰ ਸਿੰਘ ਢਿੱਲੋਂ, ਸ. ਪ੍ਰਿਤਪਾਲ ਸਿੰਘ ਲੁਧਿਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਆਦਿ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement