
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥
ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥
ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥
ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥
ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥
ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥
ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥
ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥
ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥
ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥
ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥
ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥
ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥
ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥
ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥
ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥
ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥
ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥
ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥
ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥
ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥
ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
ਬੁੱਧਵਾਰ, ੨੪ ਸਾਵਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੬੧)