Panthak News: ਵਿਵਾਦ ਛਿੜਨ ਤੋਂ ਬਾਅਦ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਅਕਾਲੀ ਦਲ ਨੇ ਵਾਪਸ ਲਈ
Published : Sep 8, 2024, 7:40 am IST
Updated : Sep 8, 2024, 7:40 am IST
SHARE ARTICLE
After the controversy broke out, the appointment of Darbara Singh Guru was withdrawn by the Akali Dal
After the controversy broke out, the appointment of Darbara Singh Guru was withdrawn by the Akali Dal

Panthak News: ਨਕੋਦਰ ਕਾਂਡ ਦੇ ਇਕ ਪੀੜਤ ਨੇ ਅਕਾਲ ਤਖ਼ਤ ’ਤੇ ਸ਼ਿਕਾਇਤ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਸੀ

 

Panthak News:  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜਣ ਬਾਅਦ ਅਕਾਲੀ ਦਲ ਨੇ ਇਸ ਨਿਯੁਕਤੀ ਨੂੰ ਵਾਪਸ ਲੈ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ।
ਅਮਰੀਕਾ ਤੋਂ  1986 ਦੇ ਨਕੋਦਰ ਪੁਲਿਸ ਗੋਲੀਬਾਰੀ ਮਾਮਲੇ ਨਾਲ ਸਬੰਧਤ ਇਕ ਪੀੜਤ ਸਿੱਖ ਨੇ ਅਕਾਲ ਤਖ਼ਤ ਉਪਰ ਸ਼ਿਕਾਇਤ ਭੇਜ ਕੇ  ਇਤਰਾਜ਼ ਪ੍ਰਗਟ ਕੀਤਾ ਹੈ।  

ਜ਼ਿਕਰਯੋਗ ਹੈ ਕਿ 1986 ਵਿਚ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਵਿਰੁਧ ਮਾਰਚ ਦੌਰਾਨ ਨਕੋਦਰ ਵਿਖੇ ਚਾਰ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ। ਇਨ੍ਹਾਂ ਵਿਚੋਂ ਇਕ ਨੌਜਵਾਨ ਰਵਿੰਦਰ ਸਿੰਘ ਲਿਤਰਾਂ ਦੇ ਅਮਰੀਕਾ ਵਿਚ ਰਹਿੰਦੇ ਪਿਤਾ ਬਲਦੇਵ ਸਿੰਘ ਤੇ ਮਾਤਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਈ ਮੇਲ ਭੇਜ ਕੇ ਗੁਰੂ ਦੀ ਨਿਯੁਕਤੀ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਨਕੋਦਰ ਕਾਂਡ ਸਮੇਂ ਗੁਰੂ ਨਕੋਦਰ ਵਿਖੇ ਜ਼ਿਲ੍ਹੇ ਦੇ ਏ. ਡੀ ਸੀ ਹੁੰਦੇ ਹੋਏ ਡਿਊਟੀ ਮੈਜਿਸਟਰੇਟ ਸਨ। ਉਸ ਸਮੇਂ ਐਸ ਐਸ ਪੀ ਇਜ਼ਹਾਰ ਆਲਮ ਸਨ। ਉਨ੍ਹਾਂ ਕਿਹਾ ਕਿ ਤਿੰਨ ਜਾਂਚ ਰਿਪੋਰਟਾਂ ਵਿਚ ਗੋਲੀ ਕਾਂਡ ਲਈ ਇਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਪੀੜਤ ਪ੍ਰਵਾਰ ਨੇ ਕਿਹਾ ਕਿ ਇਕ ਪਾਸੇ ਅਕਾਲ ਤਖ਼ਤ ਤੇ ਅਕਾਲੀ ਲੀਡਰਸ਼ਿਪ ਗੁਨਾਹਾਂ ਦੀ ਭੁੱਲ ਬਖ਼ਸ਼ਾ ਰਹੀ ਹੈ ਅਤੇ ਦੂਜੇ ਪਾਸੇ ਅਕਾਲੀ ਪ੍ਰਧਾਨ ਦਾ ਸਲਾਹਕਾਰ ਗੋਲੀ ਕਾਂਡ ਲਈ ਜ਼ਿੰਮੇਵਾਰ ਵਿਅਕਤੀ ਨੂੰ ਲਾ ਕੇ ਇਕ ਹੋਰ ਗ਼ੁਨਾਹ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਗੁਰੂ ਨੇ ਵੀ ਪ੍ਰੈਸ ਕਾਨਫ਼ਰੰਸ ਕਰ ਕੇ ਅਪਣਾ ਪੱਖ ਰੱਖਦਿਆਂ ਨਕੋਦਰ ਕਾਂਡ ਨਾਲ ਕਿਸੇ ਤਰ੍ਹਾਂ ਦੇ ਸਬੰਧ ਤੋਂ ਇਨਕਾਰ ਕੀਤਾ ਹੈ। ਇਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 1986 ਵਿਚ ਨਕੋਦਰ ਵਿਚ ਪੁਲਿਸ ਗੋਲੀਬਾਰੀ ਵੇਲੇ ਉਹ ਜਲੰਧਰ ਵਿਚ ਏ ਡੀ ਸੀ ਵਜੋਂ ਤਾਇਨਾਤ ਸਨ ਪਰ ਉਨ੍ਹਾਂ ਦਾ ਗੋਲੀਬਾਰੀ ਨਾਲ ਕੋਈ ਸਰੋਕਾਰ ਨਹੀਂ ਹੈ।  ਉਨ੍ਹਾਂ ਕਿਹਾ ਕਿ ਘਟਨਾ ਦੇ ਬਾਅਦ ਮ੍ਰਿਤਕਾਂ ਦਾ ਪੋਸਟ ਮਾਰਟਮ ਵੀ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ 38 ਸਾਲਾਂ ਬਾਅਦ ਇਹ ਮੁੱਦਾ ਸਿਰਫ਼ ਉਨ੍ਹਾਂ ਨੂੰ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਉਛਾਲਿਆ ਜਾ ਰਿਹਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement