
ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਜਾਵੇਗਾ ਆਰੰਭ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੇੜੇ ਆ ਰਹੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਜ਼ੋਰਾਂ ਛੋਰਾਂ ਤੇ ਸ਼ੁਰ ਕਰ ਦਿੱਤੀਆਂ ਹਨ। ਅਗਲੇ ਸਾਰੇ ਸਾਲ ਵਿੱਚ ਇਸ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਸਮਾਗਮ ਵੀ ਕਰਵਾਏ ਜਾਣਗੇ।
Gobind Singh Longowal
ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸ਼ਤਾਬਦੀ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ,
Bhai Gobind Singh Longowal
ਜਿਸ ਦਾ ਭੋਗ 15 ਨਵੰਬਰ ਨੂੰ ਪਾਇਆ ਜਾਵੇਗਾ। ਮੁੱਖ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਪ੍ਰਬੰਧਾਂ ਸਬੰਧੀ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਹਨ।
ਭਾਈ ਲੌਗੋਂਵਾਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਸਤਾਰ 'ਚ ਇਤਿਹਾਸਕ ਡਾਕੂਮੈਂਟਰੀ ਫ਼ਿਲਮਾਂ ਤਿਆਰ ਕੀਤੀਆਂ ਜਾਣਗੀਆਂ।