
ਸ੍ਰੀ ਆਖੰਡ ਪਾਠ ਸਾਹਿਬ ਕਰਵਾਉਣ ਦਾ ਦਿੱਤਾ ਗਿਆ ਸੀ ਆਦੇਸ਼
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੇ ਕੱਲ੍ਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦੇ ਮਾਮਲੇ 'ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਧਾਰਮਕ ਸਜ਼ਾ ਦੀ ਸ਼ੁਰੂਆਤ ਕੀਤੀ ਸੀ
SGPC Members
ਅਤੇ ਅੱਜ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਵੱਲੋਂ ਸਾਰਾਗੜ੍ਹੀ ਸਰਾਂ ਤੋ ਘੰਟਾ ਘਰ ਤਕ ਝਾੜੂ ਦੀ ਸੇਵਾ ਕੀਤੀ ਗਈ।
Gobind singh longowal
ਇਹ ਸੇਵਾ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ। ਇਸ ਦੇ ਤਹਿਤ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ।
Akal Takht Sahib
ਦੱਸ ਦਈਏ ਕਿ ਸਾਲ 2016 ਵਿਚ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਂਟ ਹੋਣ ਦੇ ਮਾਮਲੇ ਵਿਚ ਸ੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਪਸ਼ਚਾਤਾਪ ਨਾ ਕਰਨ ਦੇ ਚਲਦਿਆਂ ਇਹ ਸਜ਼ਾ ਸੁਣਾਈ ਗਈ ਸੀ।
SGPC
ਇਸ ਧਾਰਮਕ ਸਜ਼ਾ ਦੇ ਤਹਿਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ।