Panthak News: ਗੁਰਦਵਾਰਾ ਸਾਹਿਬਾਨ ’ਚ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਬਣਨਗੇ : ਐਡਵੋਕੇਟ ਧਾਮੀ
Published : Oct 8, 2024, 7:35 am IST
Updated : Oct 8, 2024, 7:35 am IST
SHARE ARTICLE
Counters will be set up in Gurdwara Sahibs to deposit Rumala Sahib offerings: Advocate Dhami
Counters will be set up in Gurdwara Sahibs to deposit Rumala Sahib offerings: Advocate Dhami

Panthak News: ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਵਿਕਰੀ

 

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਰੂਪ ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵਿਚਾਰੇ ਗਏ।

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ, ਪਰੰਤੂ ਅਕਸਰ ਹੀ ਰੁਮਾਲਿਆਂ ਦੀ ਗੁਣਵਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਨਾਲ ਹੀ ਰੁਮਾਲਿਆਂ ਦੀ ਬਹੁਤਾਤ ਕਾਰਨ ਸਾਂਭ-ਸੰਭਾਲ ਵਿਚ ਵੱਡੀ ਸਮੱਸਿਆ ਬਣਦੀ ਹੈ।

 

ਇਸ ਦੇ ਮੱਦੇਨਜ਼ਰ ਵਿਚਾਰ-ਵਟਾਂਦਰੇ ਉਪਰੰਤ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਯਥਾਸ਼ਕਤ ਭੇਟਾ ਜਮ੍ਹਾਂ ਕਰਵਾ ਸਕੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਥਾਪਤ ਕੀਤੇ ਜਾਣ ਵਾਲੇ ਕਾਊਂਟਰਾਂ ’ਤੇ ਸ਼ਰਧਾ ਅਨੁਸਾਰ ਰੁਮਾਲਿਆਂ ਲਈ ਭੇਟਾ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰਨ ਤੇ ਗੁਰੂ ਦਰਬਾਰ ਅੰਦਰ ਰਸੀਦ ਦਿਖਾ ਕੇ ਅਰਦਾਸ ਕਰਵਾਉਣ। ਉਨ੍ਹਾਂ ਕਿਹਾ ਕਿ ਰੁਮਾਲਾ ਸਾਹਿਬ ਲਈ ਪੁੱਜਣ ਵਾਲੀ ਭੇਟਾ ਕੌਮ ਦੇ ਉਜਲੇ ਭਵਿੱਖ ਲਈ ਵਰਤੀ ਜਾਵੇਗੀ।

 

ਉਨ੍ਹਾਂ ਇਹ ਵੀ ਦਸਿਆ ਕਿ ਸਿਰੋਪਾਉ ਦੀ ਵਰਤੋਂ ਇਸ ਦੀ ਭਾਵਨਾ ਅਤੇ ਧਾਰਮਕ ਮਹੱਤਵ ਅਨੁਸਾਰ ਯਕੀਨੀ ਬਣਾਉਣ ਲਈ ਬੀਤੇ ਵਿਚ ਸ਼ੁਰੂ ਕੀਤੇ ਗਏ ਯਤਨਾਂ ਨੂੰ ਹੋਰ ਪੁਖ਼ਤਗੀ ਨਾਲ ਲਾਗੂ ਕੀਤਾ ਜਾਵੇਗਾ। ਇਸ ਨੂੰ ਸੰਕੋਚ ਕੇ ਕੇਵਲ ਧਾਰਮਕ ਤੇ ਪੰਥਕ ਸ਼ਖ਼ਸੀਅਤਾਂ ਤਕ ਹੀ ਸੀਮਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਹੋਰ ਫ਼ੈਸਲਿਆਂ ਬਾਰੇ ਦਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਇਸੇ ਸਾਲ 22 ਨਵੰਬਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਜਲੰਧਰ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।

 

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਈ-ਕੌਮਰਸ ਵੈੱਬਸਾਈਟਾਂ ਤੇ ਐਪਸ ’ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਆਦਿ ਮੌਜੂਦ ਸਨ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement