Panthak News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਸਦਿਆ ਜਨਰਲ ਇਜਲਾਸ
Published : Oct 8, 2024, 7:19 am IST
Updated : Oct 8, 2024, 7:19 am IST
SHARE ARTICLE
General meeting on October 28 for the election of the President and other office bearers of the Shiromani Committee
General meeting on October 28 for the election of the President and other office bearers of the Shiromani Committee

Panthak News: ਬਾਗ਼ੀ ਲੀਡਰਸ਼ਿਪ ਵੀ ਕਰੇਗੀ ਸਰਗਰਮੀਆਂ ਤੇਜ਼

 

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਇਸ ਵਾਰ ਬੜਾ ਇਤਿਹਾਸਕ ਮੁਕਾਬਲਾ ਹੋਵੇਗਾ। ਬਾਦਲ ਦਲ ਦੀ ਫੁੱਟ ਦੁਨੀਆਂ ਭਰ ਦੇ ਸਿੱਖਾਂ ਵਿਚ ਚਰਚਾ ਦਾ ਵਿਸ਼ਾ ਬਣੀ ਹੈ। ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤਨਖ਼ਾਹੀਆ ਕਰਾਰ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦਿਤਾ ਹੈ ਤੇ ਉਨ੍ਹਾਂ ਨੂੰ ਸਜ਼ਾ ਸੁਣਾਉਣੀ ਬਾਕੀ ਹੈ। ਜਥੇਦਾਰ ਦੇ ਬੀਮਾਰ ਹੋਣ ਕਾਰਨ ਮੀਟਿੰਗ ਲੇਟ ਹੋ ਗਈ ਹੈ। ਇਹ ਵੀ ਚਰਚਾ ਹੈ ਕਿ ਜਥੇਦਾਰ ਦੀ ਬੈਠਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਬਾਅਦ ਹੀ ਹੋਵੇਗੀ। ਇਹ ਵੀ ਪਤਾ ਲਗਾ ਹੈ ਕਿ ਸਾਬਕਾ ਜਥੇਦਾਰ ਗਿ. ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਡੇਂਗੂ ਬੁਖ਼ਾਰ ਤੋਂ ਪੀੜਤ ਜਥੇਦਾਰ ਅਕਾਲ ਤਖ਼ਤ ਗਿ. ਰਘਬੀਰ ਸਿੰਘ ਨਾਲ  ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤਯਾਬੀ ਬਾਰੇ ਹਾਲ-ਚਾਲ ਪੁਛਿਆ। 

ਚਰਚਾ ਮੁਤਾਬਕ ਦੋਹਾਂ ਜਥੇਦਾਰਾਂ ਸੁਖਬੀਰ ਸਿੰਘ ਤੇ ਹੋਰ ਲੀਡਰਸ਼ਿਪ ਬਾਰੇ ਵਿਚਾਰ ਚਰਚਾ ਵਰਨਣ ਮਸਲਿਆਂ ਬਾਰੇ ਕੀਤੀ। ਗਿ. ਹਰਪ੍ਰੀਤ ਸਿੰਘ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕਰ ਕੇ ਵੱਖ-ਵੱਖ ਸਿੱਖ ਮਾਮਲੇ ਵਿਚਾਰੇ। ਦੂਸਰੇ ਪਾਸੇ ਬਾਗ਼ੀ ਲੀਡਰਸ਼ਿਪ ਤੇ ਧਰਮ ਪ੍ਰਚਾਰ ਤੇ ਸੁਧਾਰ ਲਹਿਰ ਦੇ ਮੋਢੀ ਵੀ ਸਰਗਰਮ ਹਨ ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਸਬੰਧੀ ਸਰਗਰਮੀਆਂ ਤੇਜ਼ ਕਰ ਰਹੇ ਹਨ। 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement