ਕੌਮ ਦਾ ਜਿੰਨਾ ਨੁਕਸਾਨ ਬਾਦਲਾਂ ਨੇ ਕੀਤਾ ਹੈ,ਅਬਦਾਲੀ ਵਰਗੇ ਦੁਸ਼ਮਣ ਵੀ ਨਹੀਂ ਕਰ ਸਕੇ:ਭਾਈ ਰਣਜੀਤ ਸਿੰਘ
Published : Nov 8, 2020, 8:28 am IST
Updated : Nov 8, 2020, 8:28 am IST
SHARE ARTICLE
Parkash Badal And Sukhbir Badal
Parkash Badal And Sukhbir Badal

ਸੰਗਤਾਂ ਵਲੋਂ ਕਰੋੜਾਂ ਰੁਪਏ ਰੋਜ਼ ਦਾ ਦਿਤਾ ਚੜ੍ਹਾਵਾ ਭੰਗ ਦੇ ਭਾੜੇ ਜਾ ਰਿਹਾ ਹੈ

ਅੰਮ੍ਰਿਤਸਰ: ਪੰਥਕ ਸੇਵਾ ਲਹਿਰ ਦੇ ਮੁਖੀ ਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਅਤੇ ਪੰਥ ਬਚਾਉਣ ਲਈ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਮਜੀਠੀਆ ਦਾ ਬਾਈਕਾਟ ਸ਼ੁਰੂ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਦਿੱਲੀ ਸਿੱਖ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਇਨ੍ਹਾਂ ਦੇ ਕੰਟਰੋਲ ਵਿਚ ਹੈ । ਸਿੱਖ ਕੌਮ ਦੇ ਉਕਤ ਸੰਸਥਾਵਾਂ ਦੇ ਮੁਖੀ ਲਿਫ਼ਾਫ਼ਿਆਂ ਵਿਚੋਂ ਨਿਕਲਦੇ ਹਨ।

 

 

Parkash Badal And Sukhbir Badal Parkash Badal And Sukhbir Badal

ਅੱਜ ਭਾਈ ਰਣਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਵਾਰ ਅੱਗੇ ਵਿਸ਼ਾਲ ਇਕੱਠ ਕਰਨ ਸਮੇਂ ਹਾਜ਼ਰ, ਸੰਗਤਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਲੋਟੂ ਟੋਲੇ ਨੇ ਸਿੱਖਾਂ ਦਾ ਬਹੁਤ ਨੁਕਸਾਨ ਕੀਤਾ ਹੈ। ਸਿਰੇ ਦਾ ਭ੍ਰਿਸ਼ਟਾਚਾਰ ਧਾਰਮਕ ਸੰਗਠਨਾਂ ਵਿਚ ਫੈਲ ਗਿਆ ਹੈ ਜੋ ਲਸਾਨੀ ਕੁਰਬਾਨੀਆਂ ਨਾਲ ਬਣੇ ਹਨ। ਸੰਗਤਾਂ ਵਲੋਂ ਕਰੋੜਾਂ ਰੁਪਏ ਦਾ ਦਿਤਾ ਚੜ੍ਹਾਵਾ, ਭੰਗ ਦੇ ਭਾੜੇ ਜਾ ਰਿਹਾ ਹੈ।

Parkash Badal Parkash Badal And Sukhbir Badal

ਭਾਰੀ ਗਿਣਤੀ ਵਿਚ ਸੰਗਤਾਂ ਦੀ ਅਗਵਾਈ ਕਰਦਿਆਂ ਸਥਾਨਕ ਅਕਾਲੀ ਫੂਲਾ ਸਿੰਘ ਬੁਰਜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਗੋਲਡਨ ਪ੍ਰੈਸ ਤੇ ਪ੍ਰਕਾਸ਼ਨ ਵਿਭਾਗ ਵਿਚੋਂ ਲਾਪਤਾ ਹੋਏ 328 ਸਰੂਪਾਂ ਦੇ ਰੋਸ ਵਜੋਂ ਰੋਸ ਮਾਰਚ ਕਰਨ ਉਪਰੰਤ ਘੰਟਾ ਘਰ 4 ਘੰਟੇ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਉਡੀਕ ਕਰਨ ਤੋਂ ਬਾਅਦ ਕਿਹਾ ਕਿ ਜਿੰਨਾ ਨੁਕਸਾਨ ਬਾਦਲਾਂ ਤੇ ਮਜੀਠੀਆ ਨੇ ਸਿੱਖਾਂ ਦਾ ਕੀਤਾ ਹੈ ਇੰਨਾ ਸ਼ਾਇਦ ਅਬਦਾਲੀ ਵਰਗੇ ਜਰਵਾਣੇ ਵੀ ਨਹੀਂ ਕਰ ਸਕੇ ਸਨ। ਅੱਜ ਉਸ ਅਕਾਲੀ ਦਲ 'ਤੇ ਕਾਬਜ਼ ਅਜਿਹੇ ਲੋਕ ਹਨ ਜਿਹੜਾ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਸਥਾਪਤ ਕੀਤਾ ਗਿਆ ਸੀ।

Gobind singh longowalGobind singh longowal

ਸ਼੍ਰੋਮਣੀ ਕਮੇਟੀ ਸਿਰਫ਼ ਗੁਰਧਾਮਾਂ ਦੇ ਪ੍ਰਬੰਧ ਚਲਾਉਣ ਲਈ ਧਾਰਮਕ ਬਿਰਤੀ ਵਾਲੇ ਵਿਅਕਤੀਆਂ ਲਈ ਬਣਾਈ ਗਈ ਹੈ ਪਰ ਇਹ ਗੁੰਡਾ ਅਨਸਰ ਕਿਥੋਂ ਆ ਗਏ, ਇਹ ਵੀ ਕਿਸੇ ਕੋਲੋਂ ਛੁਪਿਆ ਨਹੀਂ ਹੈ। ਉਨ੍ਹਾਂ ਨੇ ਅਖ਼ਬਾਰਾਂ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਤੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਮਾਂ ਦਿਤਾ ਕਿ ਉਹ 7 ਨਵੰਬਰ ਨੂੰ ਗੋਲਡਨ ਪਲਾਜ਼ਾ ਵਿਚ ਆ ਕੇ ਸੰਗਤਾਂ ਨੂੰ ਰੀਪੋਰਟ ਬਾਰੇ ਜਾਣਕਾਰੀ ਦੇਣ ਪਰ ਉਹ ਨਹੀਂ ਆਏ ਕਿਉਂਕਿ ਇਨ੍ਹਾਂ ਦੇ ਆਕਾ ਦਾ ਹੁਕਮ ਨਹੀਂ ਸੀ।

SikhSikh

 ਇਸ ਮੌਕੇ ਉਨ੍ਹਾਂ ਨਾਲ ਹਰਿਆਣੇ ਤੋਂ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲੇ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਮਾਸਟਰ ਹਰਪਾਲ ਸਿੰਘ ਵੇਰਕਾ ਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਵੀ ਨਾਲ ਸਨ ਜਦਕਿ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਰਹੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਫ਼ਰੰਜ਼ਦ ਤੇ ਸਾਬਕਾ ਅਕਾਲੀ ਵਿਧਾਇਕ ਰਣਜੀਤ ਸਿੰਘ ਤਲਵੰਡੀ ਤੇ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਨਕਾਰਿਆ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ 'ਤੇ ਲਗਾਏ ਬੇ-ਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਝੂਠੀ ਬਿਆਨਬਾਜ਼ੀ ਕਰ ਕੇ ਸੰਗਤ ਨੂੰ ਗੁਮਰਾਹ ਕਰ ਰਹੇ ਹਨ, ਸ਼੍ਰੋਮਣੀ ਕਮੇਟੀ ਦਾ ਕੰਮਕਾਜ ਬਿਲਕੁਲ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਹੈ। ਭਾਈ ਰਣਜੀਤ ਸਿੰਘ ਕੌਮ ਅੰਦਰ ਦੁਬਿਧਾ ਅਤੇ ਫੁੱਟ ਪਾਉਣ ਦਾ ਯਤਨ ਨਾ ਕਰਨ, ਕਿਉਂਕਿ ਇਹ ਕੌਮ ਦੇ ਭਲੇ ਵਿਚ ਨਹੀਂ ਹੈ।

ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਗੋਲਕ ਤੇ ਕੜਾਹ ਪ੍ਰਸ਼ਾਦ ਦੇ ਰੋਜ਼ਾਨਾ 4 ਕਰੋੜ ਚੜ੍ਹਾਵੇ ਦੀ ਗ਼ਲਤ ਜਾਣਕਾਰੀ ਸੰਗਤ ਨੂੰ ਦੇਣਾ ਤਰਕ ਸੰਗਤ ਨਹੀਂ ਹੈ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਤੇ ਇਨ੍ਹਾਂ ਨਾਲ ਸਬੰਧਤ 40 ਦੇ ਕਰੀਬ ਗੁਰਦੁਆਰਾ ਸਾਹਿਬਾਨ ਦੀ ਆਮ ਦਿਨਾਂ ਵਿਚ ਹਰ ਮਹੀਨੇ ਦੀ ਚੜ੍ਹਤ ਔਸਤਨ 12 ਕਰੋੜ ਰੁਪਏ ਦੇ ਕਰੀਬ ਹੁੰਦੀ ਹੈ। ਇਸ ਤਰ੍ਹਾਂ ਇਨ੍ਹਾਂ ਸਾਰੇ ਗੁਰਦੁਆਰਿਆਂ ਦੀ ਰੋਜ਼ਾਨਾ ਚੜ੍ਹਤ ਕਰੀਬ 40 ਲੱਖ ਹੈ। ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨਾਲ ਸਬੰਧਤ ਸਾਰੇ ਗੁਰਦੁਆਰਿਆਂ ਤੋਂ ਕੜਾਹ ਪ੍ਰਸ਼ਾਦ ਦੀ ਵੱਟਕ ਰੋਜ਼ਾਨਾ 12 ਲੱਖ ਰੁਪਏ ਦੇ ਕਰੀਬ ਹੈ। ਇਹ ਚੜ੍ਹਾਵਾ ਕੋਰੋਨਾ ਦੌਰਾਨ ਨਾ-ਮਾਤਰ ਹੀ ਰਹਿ ਗਿਆ ਸੀ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement