ਖ਼ਬਰਾਂ |

ਤਾਜ਼ਾ |

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ ਵੱਡੀ ਗਿਣਤੀ 'ਚ ਸੰਗਤ 
Published : Nov 8, 2022, 4:48 pm IST
Updated : Nov 8, 2022, 4:48 pm IST
SHARE ARTICLE
Sri Darbar Sahib
Sri Darbar Sahib

ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

 

ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਅੱਜ ਬੜੀ ਧੂਮ ਦਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ । ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

ਅੱਜ ਦਰਬਾਰ ਸਾਹਿਬ ਵਿਖੇ ਕਈ ਮਸ਼ਹੂਰ ਹਸਤੀਆਂ ਵੀ ਨਤਸਮਤਕ ਹੋਈਆਂ। ਸ੍ਰੀ ਦਰਬਾਰ ਸਾਹਿਬ ’ਚ ਸਜਾਏ ਗਏ ਸੁੰਦਰ ਜਲੌਅ ਵਿਚ ਹੀਰੇ-ਮੋਤੀ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਨੌਂ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜ਼ਾਨਾ ਸ਼ਾਮਲ ਹੈ।

ਇਸ ਪਾਵਨ ਦਿਹਾੜੇ ਮੌਕੇ ਐੱਸ. ਜੀ. ਪੀ. ਸੀ. ਵੱਲੋਂ ਵੀ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਉਨ੍ਹਾਂ ਅਲੌਕਿਕ ਰੌਣਕਾਂ ਦਾ ਅਨੰਦ ਮਾਣਿਆ। ਦਰਬਾਰ ਸਾਹਿਬ ਵਿਖੇ ਲੰਗਰ ਵੀ ਅਤੁੱਟ ਵਰਤ ਰਿਹਾ ਹੈ। ਦੂਰ ਤੋਂ ਸੰਗਤ ਦਰਬਾਰ ਸਾਹਿਬ ਪਹੁੰਚੀ। ਅੱਜ ਸ੍ਰੀ ਦਰਬਾਰ ਸਾਹਿਬ ਦਾ ਨਜ਼ਾਰਾ ਬਹੁਤ ਹੀ ਖੂਬਸੂਰਤ ਨਜ਼ਰ ਆ ਰਿਹਾ ਹੈ ਕਿਉਂਕਿ ਭਾਂਤ-ਭਾਂਤ ਦੇ ਫੁੱਲਾਂ ਨਾਲ ਸ੍ਰੀ ਦਰਬਰਾ ਸਾਹਿਬ ਨੂੰ ਸਜਾਇਆ ਗਿਆ ਹੈ। 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement