Balwant Singh Rajoana: ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ; ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ
Published : Dec 8, 2023, 11:59 am IST
Updated : Dec 8, 2023, 12:36 pm IST
SHARE ARTICLE
Balwant Singh Rajoana
Balwant Singh Rajoana

ਇਕ ਉੱਚ-ਪੱਧਰੀ ਵਫ਼ਦ ਨੇ ਜੇਲ ਵਿਚ ਰਾਜੋਆਣਾ ਨਾਲ ਮੁਲਾਕਾਤ ਕੀਤੀ।

Balwant Singh Rajoana: ਪਟਿਆਲਾ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ ਮਗਰੋਂ ਅਪਣੀ ਭੁੱਖ ਹੜਤਾਲ ਖਤਮ ਕਰ ਦਿਤੀ ਹੈ। ਇਸ ਦੌਰਾਨ ਇਕ ਉੱਚ-ਪੱਧਰੀ ਵਫ਼ਦ ਨੇ ਜੇਲ ਵਿਚ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਸਨ।

ਇਸ ਵਫਦ ਨੇ ਲਗਭਗ 1 ਇਕ ਘੰਟਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿਤੀ ਹੈ। ਉਨ੍ਹਾਂ ਨੇ ਇਹ ਹੜਤਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਜਲ ਛਕ ਕੇ ਖਤਮ ਕੀਤੀ। ਰਾਜੋਆਣਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤਕ ਉਨ੍ਹਾਂ ਦੇ ਕੇਸ ਬਾਰੇ ਫੈਸਲਾ ਨਹੀਂ ਲੈਂਦੀ ਤਾਂ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਵਾਪਸ ਲਵੇ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ 20 ਦਸੰਬਰ ਨੂੰ ਦਿੱਲੀ ਵਿਚ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ। ਇਸ ਵਫ਼ਦ ਵਿਚ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਦਿੱਲੀ, ਬਰਜਿੰਦਰ ਸਿੰਘ ਹਮਦਰਦ, ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਸ਼ਾਮਲ ਹਨ।

 (For more news apart from Balwant Singh Rajoana ended hunger strike, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement