Panthak News: ਅਕਾਲ ਤਖ਼ਤ ਵਲੋਂ ਭਾਈ ਰਾਜੋਆਣਾ ਦੇ ਮਸਲੇ ਨੂੰ ਲੈ ਕੇ ਬਣਾਈ ਪੰਜ ਮੈਂਬਰੀ ਕਮੇਟੀ ਵੀ ਵਿਵਾਦ ਵਿਚ ਘਿਰਨ ਲੱਗੀ
Published : Dec 8, 2023, 7:58 am IST
Updated : Dec 8, 2023, 9:15 am IST
SHARE ARTICLE
Five-member committee on Rajoana issue getting into controversy
Five-member committee on Rajoana issue getting into controversy

ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਕਾਲਕਾ ਤੋਂ ਬਾਅਦ ਰਵੀਇੰਦਰ ਸਿੰਘ ਨੇ ਵੀ ਕਮੇਟੀ ਮੈਂਬਰਾਂ ਦੀ ਚੋਣ ਨੂੰ ਲੈ ਕੇ ਸਵਾਲ ਚੁਕੇ

Panthak News: ਅਕਾਲ ਤਖ਼ਤ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਬਾਰੇ ਰਹਿਮ ਪਟੀਸ਼ਨ ਨੂੰ ਲੈ ਕੇ ਰਾਸ਼ਟਰਪਤੀ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿਚ ਸ਼ਾਮਲ ਕੁੱਝ ਮੈਂਬਰਾਂ ਨੂੰ ਲੈ ਕੇ ਵੀ ਸਵਾਲ ਉਨੇ ਸ਼ੁਰੂ ਹੋ ਗਏ ਹਨ।

ਇਸ ਕਮੇਟੀ ਵਿਚ ਸ਼ਾਮਲ ਕੀਤੇ ਗਏ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਹੀ ਸੱਭ ਤੋਂ ਪਹਿਲਾਂ ਸਵਾਲ ਚੁੱਕਿਆ ਹੈ। ਕਾਲਕਾ ਤੋਂ ਬਾਅਦ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਵੀ ਸਵਾਲ ਕੀਤਾ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਕਾਲਕਾ ਨੇ ਪੰਜ ਮੈਂਬਰੀ  ਕਮੇਟੀ ਵਿਚ ਅਕਾਲੀ ਦਲ ਬਾਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ ।

ਰਵੀਇੰਦਰ ਸਿੰਘ ਨੇ ਵੀ ਭਾਈ ਰਾਜੋਆਣਾ ਬਾਰੇ ਅਕਾਲ ਤਖ਼ਤ ਵਲੋਂ ਗਠਤ ਕਮੇਟੀ ’ਤੇ ਸਵਾਲ ਚੁਕਦੇ ਹੋਏ ਕਿਹਾ ਕਿ ਇਸ ਵਿਚ ਉਘੇ ਮਾਹਰਾਂ ਤੇ ਪ੍ਰਭਾਵਸ਼ਾਲੀ ਪੰਥਕ ਸ਼ਖ਼ਸੀਅਤਾਂ ਨੂੰ ਲਿਆ ਜਾਣਾ ਚਾਹੀਦਾ ਸੀ, ਜਿਨ੍ਹਾਂ ਦਾ ਸਰਕਾਰੇ-ਦਰਬਾਰੇ ਚੰਗਾ ਅਸਰ ਰਸੂਖ ਹੋਵੇ। ਰਵਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਤੇ ਇਨ੍ਹਾਂ ਦੀ ਸਰਕਾਰ ਵੇਲੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦਾ ਗੰਭੀਰ ਮਾਮਲਾ ਸੁਲਝ ਸਕਦਾ ਸੀ ਪਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੇ ਉਸ ਸਮੇੇਂ ਘੇਸਲ ਮਾਰ ਛੱਡੀ।

ਸਾਬਕਾ ਸਪੀਕਰ ਨੇ ਸਿੱਖੀ ਦੀ ਹੋਂਦ ਤੇ ਆਏ ਨਿਘਾਰ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੁੰਮੇਵਾਰ ਠਹਿਰਾਉਂਦਿਆਂ ਦੋਸ਼ ਲਾਇਆ ਕਿ ਦੋਹਾਂ ਛੋਟੇ-ਵੱਡੇ ਬਾਦਲਾਂ ਨੇ ਪੰਜਾਬ ਤੇ ਸਮੂਹ ਸਿੱਖ ਮਸਲੇ ਪਿਛੇ ਪਾਉਂਦੇ ਹੋਏ ਮਹਾਨ ਸਿੱਖ ਸੰਸਥਾਵਾਂ ਦਾ ਭਾਰੀ ਨੁਕਸਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦਰਮਿਆਨ ਬਿਆਨਬਾਜ਼ੀ ਲਈ ਵੀ ਵੰਸ਼ਵਾਦੀ ਜ਼ੁੰਮੇਵਾਰ ਹਨ, ਜਿਨ੍ਹਾਂ ਫਾਂਸੀ ਦਾ ਮਸਲਾ ਸੁਲਝਾਉਣ ਦੀ ਥਾਂ ਇਸ ਨੂੰ ਲਮਕਾਉਣ ਦੀ ਨੀਤੀ ਜਾਰੀ ਰੱਖੀ।

 (For more news apart from five-member committee on Rajoana issue getting into controversy, stay tuned to Rozana Spokesman)

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement