ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੇ ਮੇਚ ਨਹੀਂ- ਧਾਮੀ
Published : Jan 9, 2022, 6:25 pm IST
Updated : Jan 9, 2022, 6:25 pm IST
SHARE ARTICLE
Advocate Harjinder Singh Dhami and PM Modi
Advocate Harjinder Singh Dhami and PM Modi

“ਪ੍ਰਧਾਨ ਮੰਤਰੀ ਦਾ ਐਲਾਨ ਸਤਿਕਾਰ ’ਚੋਂ ਉਪਜਿਆ ਤਾਂ ਹੋ ਸਕਦਾ ਪਰ ਸਿੱਖ ਰਵਾਇਤਾਂ ਅਨੁਸਾਰ ਨਹੀਂ”

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਕਰਨ ’ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਮੇਚ ਨਹੀਂ ਹੈ।

PM modiPM modi

ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ, ਸਿਧਾਤਾਂ ਅਤੇ ਪ੍ਰੰਪਰਾਵਾਂ ਦੇ ਮੱਦੇਨਜ਼ਰ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ। ਸਿੱਖ ਇਤਿਹਾਸ ਵਿਚ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਾਰ ਅੰਦਰ ਕਿਸੇ ਵੀ ਵੀਚਾਰ ਨੂੰ ਕੌਮੀ ਮਾਨਤਾ ਦੇਣ ਲਈ ਕਸਵੱਟੀ ਸਾਡਾ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤ, ਅਤੇ ਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਾਨਤਾ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ’ਤੇ ਅਗਵਾਈ ਦੇਣ।

harjinder-singh-dhami
Advocate Harjinder Singh Dhami

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਥਕ ਰਵਾਇਤਾਂ, ਮਾਨਤਾਵਾਂ ਅਤੇ ਸਿੱਖ ਸਰੋਕਾਰ ਬਹੁਤ ਵਿਲੱਖਣ ਅਤੇ ਲਾਸਾਨੀ ਹੋਣ ਕਰਕੇ ਇਨ੍ਹਾ ਨਾਲ ਸਬੰਧਤ ਕਿਸੇ ਵੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਲੈ ਕੇ ਹੀ ਕੋਈ ਫੈਸਲਾ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਤੇ ਐਲਾਨ ਸਤਿਕਾਰ ਦੀ ਭਾਵਨਾ ’ਚੋਂ ਉਪਜਿਆ ਤਾਂ ਹੋ ਸਕਦਾ ਹੈ ਪਰ ਪੰਥ ਪ੍ਰਵਾਨਤ ਨਹੀਂ ਸਮਝਿਆ ਜਾ ਸਕਦਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement