ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
Published : Jan 9, 2022, 12:31 pm IST
Updated : Jan 9, 2022, 12:31 pm IST
SHARE ARTICLE
Sri Darbar Sahib
Sri Darbar Sahib

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ

ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) : ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਵਸਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Sri Darbar Sahib Sri Darbar Sahib

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਜਲੌਅ ਸਜਾਏ ਗਏ। ਸੰਗਤਾਂ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼ਾਮ ਨੂੰ ਦੀਪਮਾਲਾ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਏਗੀ ।

SikhSikh

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦਾ ਹੋਇਆ ਅਕਾਲ ਤਖ਼ਤ ਸਾਹਿਬ ਵਿਖੇ ਹੀ ਸਮਾਪਤ ਹੋਇਆ। ਇਸ ਪਾਵਨ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਸੰਗਤਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ, ਉਹਨਾਂ ਦੇਸ਼ ਅਤੇ ਕੌਮ ਤੋਂ ਆਪਣਾ ਪੂਰਾ ਸਰਬੰਸ ਵਾਰ ਦਿੱਤਾ ਪਰ ਇੱਕ ਵਾਰ ਵੀ ਆਪਣੇ ਮੂੰਹੋਂ ਸੀ ਨਹੀਂ ਕੀਤੀ।

Sri Darbar Sahib Sri Darbar Sahib

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸ਼ਾਹਤ ਕੀਤਾ।

Sri Darbar Sahib Sri Darbar Sahib

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ। ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ’ਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM
Advertisement