ਪ੍ਰਕਾਸ਼ ਸਿੰਘ ਬਾਦਲ ਦੀ ਗੁਰੂ ਘਰ ਦੇ ਦੁਸ਼ਮਣਾਂ ਨਾਲ ਸਾਂਝ : ਭਾਈ ਰਣਜੀਤ ਸਿੰਘ
Published : Apr 10, 2019, 1:24 am IST
Updated : Apr 10, 2019, 8:16 am IST
SHARE ARTICLE
Sri Akal Takhat Sahib
Sri Akal Takhat Sahib

ਕਿਹਾ - ਪ੍ਰਕਾਸ਼ ਸਿੰਘ ਬਾਦਲ ਦੀ ਕ੍ਰਿਪਾ ਨਾਲ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ

ਦਿੜ੍ਹਬਾ ਮੰਡੀ : ਕਸਬਾ ਸੂਲਰ ਘਰਾਟ ਵਿਚ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਪ੍ਰਧਾਨ ਪੰਥਕ ਅਕਾਲੀ ਲਹਿਰ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਾਮਲ ਹੋਏ। ਉਨ੍ਹਾਂ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਕ੍ਰਿਪਾ ਨਾਲ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ। ਸ਼੍ਰੋਮਣੀ ਕਮੇਟੀ ਦਾ ਦਫ਼ਤਰ ਬਾਦਲ ਦਾ ਚੋਣ ਦਫ਼ਤਰ ਬਣਿਆ ਹੋਇਆ ਹੈ।

Parkash Singh Badal & Sukhbir Singh BadalParkash Singh Badal & Sukhbir Singh Badal

ਪ੍ਰਕਾਸ਼ ਸਿੰਘ ਬਾਦਲ ਦੇ ਪਰਵਾਰ ਪਾਸੋਂ ਜੇਕਰ ਸ਼੍ਰੋਮਣੀ ਕਮੇਟੀ ਆਜ਼ਾਦ ਨਾ ਕਰਾਈ ਤਾਂ ਕੁੱਝ ਸਮੇਂ ਬਾਅਦ ਦਰਬਾਰ ਸਾਹਿਬ ਟੱਲੀਆਂ ਖੜਕਣ ਲੱਗ ਜਾਣਗੀਆਂ। ਪ੍ਰਕਾਸ਼ ਸਿੰਘ ਬਾਦਲ ਦੀ ਗੁਰੂ ਘਰ ਦੇ ਦੁਸ਼ਮਣਾਂ ਨਾਲ ਸਾਂਝ ਹੈ ਅਤੇ ਇਹ ਗੁਰੂ ਘਰਾਂ ਨੂੰ ਦੋਵੇਂ ਹੱਥੀਂ ਲੁੱਟ ਰਹੇ ਹਨ। ਜਦੋਂ ਪੱਤਰਕਾਰਾਂ ਵਲੋਂ ਉਨ੍ਹਾਂ ਨੂੰ ਤਰਨਤਾਰਨ ਸਾਹਿਬ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਨੇ 2018 ਵਿਚ ਮਤਾ ਨੰਬਰ 550 ਰਾਹੀਂ ਪਾਸ ਕਰ ਕੇ ਬਾਬਾ ਜਗਤਾਰ ਸਿੰਘ ਨੂੰ ਕਿਹਾ ਸੀ ਕਿ ਦੋ ਸਾਲਾਂ ਵਿਚ ਡਿਉਢੀ ਨੂੰ ਢਾਹ ਕੇ ਦੁਬਾਰਾ ਮੁਕੰਮਲ ਕਰ ਕੇ ਦਿਤਾ ਜਾਵੇ।

ਵੱਡੇ-ਵੱਡੇ ਗੁਰਦਵਾਰੇ ਸਾਰੇ ਕਾਰ ਸੇਵਾ ਵਾਲੇ ਵਾਲਿਆਂ ਪਾਸੋਂ ਬਣਾਏ ਗਏ ਹਨ ਤੇ ਸ਼੍ਰੋਮਣੀ ਕਮੇਟੀ ਨੇ ਅਜੇ ਤਕ ਬਾਥਰੂਮ ਵੀ ਨਹੀਂ ਬਣਾਇਆ। ਇਸ ਮੌਕੇ ਭਾਈ ਜਗਤਾਰ ਸਿੰਘ ਗੁੱਜਰਾਂ, ਭਾਈ ਅਮਰਜੀਤ ਸਿੰਘ ਕਣਕਵਾਲ ਭੰਗੂਆਂ, ਜੋਗਿੰਦਰ ਸਿੰਘ ਗੁੱਜਰਾਂ, ਅਵਤਾਰ ਸਿੰਘ ਮਹਿਲਾ, ਰਾਜ ਸਿੰਘ ਤੂਰਬਨਜਾਰਾ ਅਤੇ ਮਲਕੀਤ ਸਿੰਘ ਖੇਤਲਾ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement