ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਸ਼ੁਰੂ
Published : Apr 9, 2021, 3:20 pm IST
Updated : Apr 9, 2021, 3:20 pm IST
SHARE ARTICLE
Shiromani Akali Dal
Shiromani Akali Dal

ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਵੀਜ਼ੇ ਕੱਟ ਕੇ ਕੁੱਲ 437 ਵੀਜ਼ੇ ਜਾਰੀ ਕੀਤੇ ਗਏ ਹਨ।

ਅੰਮ੍ਰਿਤਸਰ - ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਵੱਧ ਰਹੇ ਹਨ। ਵਿਸਾਖੀ ਦਾ ਤਿਉਹਾਰ ਨੇੜੇ ਆ ਰਿਹਾ ਹੈ। ਇਸ ਦੌਰਾਨ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਸ਼ੁਰੂ ਕੀਤੇ ਗਏ ਹਨ। ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਹਰ ਸਾਲ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਂਦਾ ਹੈ। ਇਸ ਸਾਲ ਵੀ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਜਾ ਰਿਹਾ ਹੈ। ਵਿਸਾਖੀ ਮੌਕੇ ਪਾਕਿਸਤਾਨ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਜਿੱਥੇ ਕੋਰੋਨਾ ਮਹਾਮਾਰੀ ਦਾ ਹਵਾਲਾ ਦਿੰਦਿਆ ਕੇਂਦਰ ਸਰਕਾਰ ਵੱਲੋਂ ਪਹਿਲਾਂ ਜਥੇ ਨੂੰ ਨਨਕਾਣਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਮੰਜੂਰੀ ਨਹੀ ਦਿੱਤੀ ਗਈ ਸੀ ਪਰ ਹੁਣ ਵਿਸਾਖੀ ਲਈ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਮਨਜੂਰੀ ਦੇਣ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਵੱਲੋਂ ਜਥੇ ਵਿਚ ਜਾਣ ਵਾਲੇ ਸਰਧਾਲੂਆਂ ਦੇ ਕੋਰੋਨਾ ਟੈਸਟ ਕੀਤਾ ਜਾ ਰਹੇ ਹਨ। 

sikh jathasikh jatha

ਇਸ ਵਿਚਕਾਰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ, ਜੋ ਕੱਲ੍ਹ ਵੀ ਜਾਰੀ ਰਹੇਗਾ। ਸ਼੍ਰੋਮਣੀ ਕਮੇਟੀ ਯਾਤਰਾ ਵਿਭਾਗ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਤੇ ਸੁਪਰਡੈਂਟ ਬਲਵਿੰਦਰ ਸਿੰਘ ਨੇ ਦੱਸਿਆ ਕਿ, ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਵੀਜ਼ੇ ਕੱਟ ਕੇ ਕੁੱਲ 437 ਵੀਜ਼ੇ ਜਾਰੀ ਕੀਤੇ ਗਏ ਹਨ।

CoronaCorona

ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਅਟਾਰੀ ਵਾਹਘਾ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ। ਸਿੱਖ ਸ਼ਰਧਾਲੂਆਂ ਦਾ ਜਥਾ 22 ਅਪ੍ਰੈਲ ਨੂੰ ਭਾਰਤ ਪਰਤ ਆਵੇਗਾ। ਇਸ ਸਾਲ ਕੋਰੋਨਾ ਮਹਾਂਮਾਰੀ ਦੇ ਕਰਕੇ ਵੀਜ਼ੇ ਘੱਟ ਜਾਰੀ ਕੀਤੇ ਗਏ ਹਨ।

Sikh JathaSikh Jatha

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement