
ਪੰਜਾਬ ਸਰਕਾਰ ਨੂੰ ਵੀ ਅਪਣਾ ਰੋਲ ਨਿਭਾਉਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਕਰਨ ਲਈ ਕਿਹਾ
ਅੰਮ੍ਰਿਰਤਸਰ: ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਅੱਜ ਤੋਂ ਧਾਰਮਕ ਅਸਥਾਨ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਤਕਰੀਬਨ ਢਾਈ ਮਹੀਨੇ ਤੋਂ ਗੁਰਦਵਾਰਾ ਕਰਤਾਰਪੁਰ ਸਾਹਿਬ ਜਾਣ ਲਈ ਸ਼ਰਧਾਲੂਆਂ ’ਤੇ ਰੋਕ ਲੱਗੀ ਹੋਈ ਹੈ।
Kartarpur Sahib
ਬਾਜਵਾ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਹੁਣ ਗੁਰਦਵਾਰਾ ਕਰਤਾਰਪੁਰ ਸਾਹਿਬ ਜਾਣ ’ਤੇ ਲੱਗੀ ਰੋਕ ਨੂੰ ਵੀ ਹਟਾ ਲੈਣਾ ਚਾਹੀਦਾ ਹੈ ਤਾਂ ਜੋ ਦਹਾਕਿਆਂ ਤੋਂ ਦਰਸ਼ਨ ਕਰਨ ਦੀ ਤਾਂਘ ਵਿਚ ਬੈਠੀਆਂ ਨਾਨਕ ਨਾਮ ਲੇਵਾ ਸੰਗਤਾਂ ਉਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਨੂੰ ਵੀ ਅਪਣਾ ਸਹੀ ਰੋਲ ਨਿਭਾਉਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਸਿੱਖੀ ਦੇ ਧੁਰੇ ਇਸ ਪਵਿੱਤਰ ਅਸਥਾਨ ਦਾ ਰਸਤਾ ਜਲਦੀ ਖੋਲਿ੍ਹਆ ਜਾਵੇ।
Kartarpur Sahib
ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਜਿਵੇਂ ਅੱਜ ਬਾਕੀ ਗੁਰਧਾਮਾਂ ਨੂੰ ਸੰਗਤਾਂ ਲਈ ਖੋਲ੍ਹ ਦਿਤਾ ਹੈ। ਉਸੇ ਤਰ੍ਹਾਂ ਗੁਰਦਵਾਰਾ ਕਰਤਾਰਪੁਰ ਸਾਹਿਬ ਜਾਣ ’ਤੇ ਲੱਗੀ ਰੋਕ ਨੂੰ ਵੀ ਜਲਦੀ ਤੋਂ ਜਲਦੀ ਹਟਾ ਲੈਣਾ ਚਾਹੀਦਾ ਤਾਂ ਜੋ ਸੰਗਤਾਂ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।
Kartarpur Sahib
ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਪ੍ਰਧਾਨ ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ 14 ਅਪਰੈਲ 2001 ਤੋਂ ਲਾਂਘਾ ਖੋਲ੍ਹਣ ਲਈ ਡੇਰਾ ਬਾਬਾ ਨਾਨਕ ਧੁਸੀ ਬੰਨ੍ਹ ਅੰਤਰਰਾਸ਼ਟਰੀ ਸਰਹੱਦ ਵਿਖੇ ਅਰਦਾਸ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਸੀ।
Kartarpur Sahib
ਇਨ੍ਹਾਂ ਸਾਢੇ ਅਠਾਰਾਂ ਸਾਲਾਂ ਵਿਚ ਜਥੇਦਾਰ ਕੁਲਦੀਪ ਸਿੰਘ ਵਡਾਲਾ, ਗੁਰਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆ ਨੇ ਕਈ ਵਾਰ ਪਾਕਿਸਤਾਨ ਜਾ ਕੇ ਉਥੇ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਮੈਮੋਰੰਡਮ ਦਿਤੇ।
Kartarpur Sahib
ਇਸੇ ਤਰ੍ਹਾ ਹਿੰਦੂਸਤਾਨ ਦੇ ਸਮੇ ਸਮੇ ਦੇ ਪ੍ਰਧਾਨ ਮੰਤਰੀ ਨੁੰ ਲਾਂਘਾ ਖੁਲ੍ਹਵਾਉਣ ਲਈ ਮੈਮੋਰੰਡਮ ਦਿੰਦੇ ਰਹੇ ਹਨ ਅਤੇ ਸਮੇਂ ਸਮੇਂ ’ਤੇ ਬਟਾਲਾ ਵਿਖੇ ਸਰਬ ਪਾਰਟੀ ਮੀਟਿੰਗਾਂ ਕਰ ਕੇ ਇਸ ਲਾਂਘੇ ਨੂੰ ਖੋਲ੍ਹਣ ਲਈ ਲੋਕ ਲਹਿਰ ਬਣਾਉਣ ਲਈ ਯਤਨ ਕਰਦੇ ਰਹੇ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਭਾਰਤ ਵਾਲੇ ਪਾਸਿਉਂ ਬੰਦ ਕਰਵਾ ਦਿਤਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।