ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਪੰਜਾਬ ਸਰਕਾਰ ਸਾਂਝੇ ਤੌਰ 'ਤੇ ਮਨਾਉਣਗੇ ਪ੍ਰਕਾਸ਼ ਪੁਰਬ : ਡਾ. ਚੀਮਾ
Published : Jul 10, 2019, 1:24 am IST
Updated : Jul 10, 2019, 8:57 am IST
SHARE ARTICLE
Dr. Daljit Singh Cheema
Dr. Daljit Singh Cheema

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮੇਂ ਨਾਲ ਚਲਣ ਲਈ ਜ਼ਰੂਰੀ ਹੈ ਕਿ ਅਕਾਲੀ ਦਲ ਦੇ ਸੰਵਿਧਾਨ ਵਿਚ ਸੋਧ ਕੀਤੀ ਜਾਵੇ

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਾਡੀ ਜ਼ਿੰਦਗੀ ਦੇ ਅਹਿਮ ਦਿਹਾੜੇ ਹਨ ਜੋ ਸਾਰਿਆਂ ਨੂੰ ਰਲ ਕੇ ਮਨਾਉਣੇ ਚਾਹੀਦੇ ਹਨ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ  ਡਾ:ਦਲਜੀਤ ਸਿੰਘ ਚੀਮਾ ਨੇ ਕੀਤਾ। ਉਨਾਂ ਕਿਹਾ ਕਿ ਗੁਰੂ ਸਾਹਿਬ ਸਾਰਿਆਂ ਦੇ ਸਾਂਝੇ ਰਹਿਬਰ ਹਨ ਤੇ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੀ ਇਹ ਪਾਵਨ ਦਿਨ ਮਨਾਉਣੇ ਚਾਹੀਦੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਕਮੇਟੀ, ਤਖ਼ਤਾਂ ਦੇ ਜਥੇਦਾਰ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਸਮੇਤ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਰਾਜਨੀਤੀ ਤੇ ਧੜੇਬੰਦੀ ਤੋਂ ਉਪਰ ਉਠ ਕੇ ਇਹ ਦਿਨ ਮਨਾਈਏ। 

Shiromani Akali DalShiromani Akali Dal

ਇਕ ਸਵਾਲ ਦੇ ਜਵਾਬ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮੇਂ ਨਾਲ ਚਲਣ ਲਈ ਜ਼ਰੂਰੀ ਹੈ ਕਿ ਅਕਾਲੀ ਦਲ ਦੇ ਸੰਵਿਧਾਨ ਵਿਚ ਸੋਧ ਕੀਤੀ ਜਾਵੇ। ਇਸ ਸਬੰਧੀ ਅਕਾਲੀ ਦਲ ਦੀ ਕੌਰ ਕਮੇਟੀ ਨੇ ਸਹਿਮਤੀ ਦੇ ਦਿਤੀ ਹੈ ਤੇ ਬਾਕੀ ਕਾਰਵਾਈ ਨਿਯਮਾਂ ਮੁਤਾਬਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਲ ਛੋਟੇ ਹੁੰਦੇ ਸੀ ਤੇ ਕੰਮ ਕਰਨਾ ਸੌਖਾ ਹੁੰਦਾ ਸੀ ਪਰ ਹੁਣ ਵਧਦੀ ਅਬਾਦੀ ਨਾਲ ਸਰਕਲ ਵੀ ਵੱਡੇ ਹੋ ਰਹੇ ਹਨ ਜਿਸ ਕਰ ਕੇ ਕਈ ਪਾਸਿਉਂ ਸੁਝਾਅ ਆਏ ਸਨ ਤੇ ਉਨ੍ਹਾਂ ਦੇ ਮੱਦੇਨਜਰ ਫੇਰ ਬਦਲ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ: ਸੁਰਿੰਦਰ ਸਿੰਘ, ਗੁਰਿੰਦਰ ਸਿੰਘ ਗੋਗੀ, ਮੈਨੇਜਰ ਜਸਵੀਰ ਸਿੰਘ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement