ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੌਦਾ ਸਾਧ ਨੂੰ ਬਚਾਉਣ 'ਚ ਬਾਦਲਾਂ ਨੂੰ ਮਾਫ਼ੀ ਨਹੀਂ ਮਿਲਣੀ: ਸਰਨਾ
Published : Jul 9, 2020, 8:24 am IST
Updated : Jul 9, 2020, 8:33 am IST
SHARE ARTICLE
Harwinder Singh Sarna
Harwinder Singh Sarna

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ.ਹਰਵਿੰਦਰ ਸਿੰਘ ਸਰਨਾ ਨੇ ਪੰਜਾਬ ਵਿਚ ਬਾਦਲ ਸਰਕਾਰ ਦੇ ਰਾਜ ਵਿਚ.....

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ.ਹਰਵਿੰਦਰ ਸਿੰਘ ਸਰਨਾ ਨੇ ਪੰਜਾਬ ਵਿਚ ਬਾਦਲ ਸਰਕਾਰ ਦੇ ਰਾਜ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਲਈ ਬਾਦਲ ਪਿਉ-ਪੁੱਤਰ ਨੂੰ ਕਟਹਿਰੇ ਵਿਚ ਖੜਾ ਕਰਦਿਆਂ ਸੌਦਾ ਸਾਧ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦਿਵਾਉਣ ਲਈ ਬਾਦਲਾਂ ਦੇ ਰੋਲ ਨੂੰ ਇਤਿਹਾਸ ਦਾ ਕਾਲਾ ਪੰਨਾ ਦਸਿਆ ਹੈ।

harwinder singh sarnaHarwinder Singh Sarna

ਉਨ੍ਹਾਂ ਕਿਹਾ,“ਸੌਦਾ ਸਾਧ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦਿਵਾਉਣ ਵਿਚ ਮਨਜਿੰਦਰ ਸਿੰਘ ਸਿਰਸਾ ਦਾ ਮੁੱਖ ਰੋਲ ਰਿਹਾ, ਜੋ ਉਦੋਂ ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਸਨ। ਫਿਰ ਇਹ ਸਿੱਖ ਕੌਮ ਦਾ ਭਲਾ ਕਿਵੇਂ ਕਰ ਸਕਦੇ ਹਨ।

Harwinder Singh SarnaHarwinder Singh Sarna

ਮੁਗ਼ਲ ਕਾਲ ਪਿਛੋਂ ਕੌਮ ਦਾ ਜਿੰਨਾ ਨੁਕਸਾਨ ਬਾਦਲਾਂ ਤੇ ਸਿਰਸਾ ਨੇ ਕੀਤਾ ਹੈ, ਇਨ੍ਹਾਂ ਵਿਚੋਂ ਕੋਈ ਮਾਫ਼ੀ ਦਾ ਹੱਕਦਾਰ ਨਹੀਂ।'' ਉਨ੍ਹਾਂ ਕਿਹਾ ਕਿ ਵਕੀਲ ਐਚ ਐਸ ਫੂਲਕਾ ਦੀ ਸੋਸ਼ਲ ਮੀਡੀਆ 'ਤੇ ਨਸ਼ਰ ਹੋਈ ਵੀਡੀਉ ਵਿਚ ਪ੍ਰਗਟਾਵਾ ਹੋਇਆ ਹੈ ਕਿ ਕਿਸ ਤਰ੍ਹਾਂ ਸੌਦਾ ਸਾਧ ਦੇ ਮੁੱਦੇ 'ਤੇ ਬਾਦਲਾਂ ਨੇ ਸਿੱਖ ਪ੍ਰਚਾਰਕਾਂ ਨੂੰ ਮਰਵਾਉਣ ਦੀ ਸਾਜ਼ਸ਼ ਘੜੀ ਸੀ

harwinder singh sarnaHarwinder Singh Sarna

 ਇਸ ਤੋਂ ਬਾਦਲਾਂ ਦੀ ਅਸਲੀਅਤ ਸਮਝੀ ਜਾ ਸਕਦੀ ਹੈ। ਉਨ੍ਹਾਂ ਕਿਹਾ ਜਸਟਿਸ ਅਜੀਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਬਣੀ ਕਮੇਟੀ ਵਲੋਂ ਕੀਤੇ ਪ੍ਰਗਟਾਵੇ ਕਿ 2016 ਵਿਚ ਗੁਰਦਵਾਰਾ ਰਾਮਸਰ ਸਾਹਿਬ ਵਿਖੇ 267 ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦੇ ਮਸਲੇ ਨੂੰ ਬਾਦਲਾਂ ਦੇ ਇਸ਼ਾਰੇ 'ਤੇ ਕਿਵੇਂ ਸ਼੍ਰੋਮਣੀ ਕਮੇਟੀ ਨੇ ਪੰਥ ਕੋਲੋਂ ਲੁਕਾਉਣ ਲਈ ਖੇਡ ਖੇਡੀ, ਕਿਥੇ ਉਹ ਸਿੱਖ ਸਰਮਾਏ ਨੂੰ ਖ਼ੁਰਦ ਬੁਰਦ ਕਰਨ ਦੀ ਸਾਜ਼ਸ਼ ਤਾਂ ਨਹੀਂ ਸੀ।

Harwinder Singh SarnaHarwinder Singh Sarna

ਅਜੇ ਇਹ ਵੀ ਨਹੀਂ ਪਤਾ ਲੱਗਾ ਕਿ ਉਨ੍ਹਾਂ ਸਰੂਪਾਂ ਵਿਚ ਪੁਰਾਤਨ ਸਰੂਪ ਕਿੰਨੇ ਸਨ। ਪਰ ਹੈਰਾਨੀ ਹੈ ਕਿ ਐਨਾ ਵੱਡਾ ਕਾਰਾ ਹੋ ਗਿਆ ਤੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੇ ਐਫ਼ਆਈਆਰ ਤਕ ਲਿਖਵਾਉਣ ਦਾ ਤਰੱਦਦ ਨਾ ਕੀਤਾ ਤੇ ਨਾ ਹੀ ਪਸ਼ਚਾਤਾਪ ਵਜੋਂ ਅਖੰਡ ਪਾਠ ਰੱਖਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement