ਸਿੱਖ ਕੌਮ ਨੂੰ ਇਨਸਾਫ਼ ਲੈਣ ਲਈ ਅਪਣਾ ਰਾਜ ਸਥਾਪਤ ਕਰਨਾ ਪਵੇਗਾ : ਸਿਮਰਨਜੀਤ ਸਿੰਘ ਮਾਨ
Published : Jul 9, 2021, 8:34 am IST
Updated : Jul 9, 2021, 8:34 am IST
SHARE ARTICLE
Simranjit Singh Mann
Simranjit Singh Mann

ਬਰਗਾੜੀ ਇਨਸਾਫ਼ ਮੋਰਚੇ ਦੇ 5ਵੇਂ ਦਿਨ ਵੀ ਹੋਈ ਪੰਜ ਸਿੰਘਾਂ ਦੀ ਗਿ੍ਰਫ਼ਤਾਰੀ

ਕੋਟਕਪੂਰਾ (ਗੁਰਿੰਦਰ ਸਿੰਘ) : ਬਰਗਾੜੀ ਇਨਸਾਫ਼ ਮੋਰਚੇ ਦੇ ਪੰਜਵੇਂ ਦਿਨ ਮਾਨ ਦਲ ਦੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਪੰਜ ਪੰਥਦਰਦੀਆਂ ਵਲੋਂ ਗਿ੍ਰਫ਼ਤਾਰੀ ਦੇਣ ਤੋਂ ਪਹਿਲਾਂ ਅਪਣੇ ਸੰਬੋਧਨ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਦੇਸ਼ ਵਿਚ ਮੋਦੀ ਤੇ ਆਰਐਸਐਸ ਦਾ ਰਾਜ ਹੈ, ਜੋ ਉਹ ਚਾਹੁੰਦੇ ਹਨ ਉਹੀ ਹੁੰਦਾ ਹੈ। ਜਿਵੇਂ ਉਨ੍ਹਾਂ ਬਾਬਰੀ ਮਸਜਿਦ ਢਾਹ ਕੇ ਸੁਪਰੀਮ ਕੋਰਟ ਦੀ ਪ੍ਰਵਾਹ ਕੀਤੇ ਬਿਨਾਂ ਹੀ ਮੰਦਰ ਬਣਾ ਲਿਆ, ਉਸੇ ਤਰ੍ਹਾਂ ਜਦੋਂ ਤਕ ਸਿੱਖ ਅਪਣਾ ਰਾਜ ਸਥਾਪਤ ਨਹੀਂ ਕਰਦੇ, ਉਦੋਂ ਤਕ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲੇਗਾ। 

Prime Minister Narendra ModiPrime Minister Narendra Modi

ਇਹ ਵੀ ਪੜ੍ਹੋ -  ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਪਾਕਿਸਤਾਨ ਦੇ ਬਾਰਡਰ ਵਪਾਰ ਲਈ ਖੋਲ੍ਹ ਦੇਵੇ ਤਾਂ ਕਿਸਾਨਾਂ ਨੂੰ ਝੋਨੇ ਦੇ ਚੰਗੇ ਰੇਟ ਮਿਲਣਗੇ ਅਤੇ ਐਨੀ ਸਖ਼ਤ ਗਰਮੀ ਵਿਚ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਜ਼ਲੀਲ ਵੀ ਨਹੀਂ ਹੋਣਾ ਪਵੇਗਾ। ਉਨ੍ਹਾਂ ਕਿਸਾਨ ਆਗੂਆਂ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲੈਣ ਦੇ ਦਿਤੇ ਸੰਕੇਤਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਕਿਸਾਨ ਕਿਤੇ ਰਾਜਨੀਤੀ ਦੀ ਦਲਦਲ ਵਿਚ ਫਸ ਕੇ ਸਿੱਖ ਕੌਮ ਨੂੰ ਨਾ ਭੁਲਾ ਦੇਣ। ਉਨ੍ਹਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਰਕੋ ਟੈਸਟ ਕਰਾਉਣ ਦੀ ਗੱਲ ’ਤੇ ਜ਼ੋਰ ਦਿੰਦਿਆਂ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਸਰਕਾਰਾਂ ਮੌਕੇ ਸੁਮੇਧ ਸੈਣੀ ਵਲੋਂ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਮਾਰਨ ਦਾ ਭੇਦ ਵੀ ਜਨਤਕ ਹੋ ਜਾਵੇਗਾ।

Sumedh Saini, IG UmranangalSumedh Saini, IG Umranangal

ਇਹ ਵੀ ਪੜ੍ਹੋ -  ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੱਲੋਂ ਪਾਸ ਐਕਟ ਲਾਗੂ ਕੀਤਾ ਜਾਵੇ: ਸੁਖਬੀਰ ਬਾਦਲ

ਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਕਰਨ ਸਿੰਘ ਕਾਹਨ ਵਾਲਾ, ਗੁਰਦੀਪ ਸਿੰਘ ਢੁੱਡੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਸੇਵਕ ਸਿੰਘ ਜਵਾਹਰਕੇ ਆਦਿ ਨੇ ਵੀ ਸੰਬੋਧਨ ਕੀਤਾ। ਅੱਜ ਬਰਗਾੜੀ ਇਨਸਾਫ਼ ਮੋਰਚੇ ਦੇ ਹੱਕ ਵਿਚ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਗਿ੍ਰਫ਼ਤਾਰੀ ਦੇਣ ਵਾਲਿਆਂ ਵਿੱਚ ਗੁਰਦੀਪ ਸਿੰਘ ਮੰਡੀਕਲਾਂ, ਸੁਖਦੇਵ ਸਿੰਘ ਨਰੂਆਣਾ, ਨੱਥਾ ਸਿੰਘ ਨਰੂਆਣਾ, ਮਨਮੋਹਨ ਸਿੰਘ ਨਰੂਆਣਾ, ਸੁਖਪਾਲ ਸਿੰਘ ਮੰਡੀਕਲਾਂ ਆਦਿ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement