ਕੈਪਟਨ ਅਮਰਿੰਦਰ ਨੇ PM ਮੋਦੀ ਨੂੰ ਕੀਤੀ ਅਪੀਲ - ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੀਤਾ ਜਾਵੇ ਰਿਹਾਅ
Published : Aug 9, 2022, 7:28 pm IST
Updated : Aug 9, 2022, 7:28 pm IST
SHARE ARTICLE
file photo
file photo

ਕਿਹਾ-  ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ 'ਤੇ ਸੁਝਾਅ ਦਿੱਤਾ ਹੈ ਕਿ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ 'ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।

Captain Amarinder Singh, Narendra Modi Captain Amarinder Singh, Narendra Modi

ਸਾਬਕਾ ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਵਿੱਚ ਕਿਹਾ, ‘‘ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋਕਿ ਉਨ੍ਹਾਂ ਦਾ ਹੱਕ ਵੀ ਹੈ।’’ ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ 'ਤੇ ਸੁਝਾਅ ਦਿੱਤਾ ਹੈ ਕਿ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

Captain Amarinder Singh Captain Amarinder Singh

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। “ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ 'ਤੇ ਵੀ ਹੱਕਦਾਰ ਹਨ, ਉਨ੍ਹਾਂ ਨੇ ਇਹ ਟਿੱਪਣੀ ਕੀਤੀ।

captain Amarinder Singh captain Amarinder Singh

ਸਾਬਕਾ ਮੁੱਖ ਮੰਤਰੀ ਨੇ ਕਿਹਾ, ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹਨਾ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜ਼ਾਦੀ ਦਿੱਤੀ ਜਾਵੇ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement