
ਅਰਦਾਸ ਕਰਕੇ ਮੰਗਿਆ ਸਰਬੱਤ ਦਾ ਭਲਾ
ਅੰਮ੍ਰਿਤਸਰ( ਰਾਜੇਸ਼ ਕੁਮਾਰ ਸੰਧੂ) ਅੱਜ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੋਤਿਜੋਤ ਦਿਵਸ ਸੰਗਤਾਂ ਬੜੇ ਸ਼ਰਧਾ ਭਾਵਨਾ ਨਾਲ ਮਨਾ ਰਹੀਆਂ ਹਨ। ਇਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਆਈਆਂ ਹਨ ਤੇ ਪਵਿੱਤਰ ਸਰੋਵਰ ਦੇ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Sri Harmandir Sahib
ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਲਾਹੌਰ ਸ਼ਹਿਰ ਦੇ ਬਾਜ਼ਾਰ ਚੂਨਾ ਮੰਡੀ ਵਿਖੇ 9 ਅਕਤੂਬਰ ਸੰਨ 1534 ਨੂੰ ਹੋਇਆ ਸੀ ਤੇ 16 ਸਤੰਬਰ ਸੰਨ 1581 ਨੂੰ ਜੋਤੀ ਜੋਤ ਸਮਾ ਗਏ ਸਨ। ਗੁਰੂ ਰਾਮਦਾਸ ਜੀ ਨੇ ਬਾਬਾ ਬੁੱਢਾ ਜੀ ਨੂੰ ਨਾਲ ਲੈ ਕੇ ਸੰਨ 1570 ਵਿਚ ਨਗਰ ਦੀ ਨੀਂਹ ਰੱਖੀ ਸੀ।
Sri Harmandir Sahib
ਸ਼ਹਿਰ ਸਥਾਪਿਤ ਕਰਨ ਲਈ ਉਤਪੰਨ ਹੋਈ ਪਾਣੀ ਦੀ ਲੋੜ ਨੂੰ ਮੁੱਖ ਰੱਖ ਕੇ ਪਹਿਲਾਂ ਸੰਤੋਖਸਰ ਸਰੋਵਰ ਦੀ ਖੁਦਾਈ ਆਰੰਭੀ ਅਤੇ ਹੋਰ ਸਰੋਵਰ ਵੀ ਸਥਾਪਤ ਕੀਤੇ। 1588 ਵਿਚ ਜਦ ਅੰਮ੍ਰਿਤਸਰ ਸਰੋਵਰ ਤਿਆਰ ਹੋ ਗਿਆ ਤਾਂ ਇਸ ਸ਼ਹਿਰ ਦਾ ਨਾਮ ਗੁਰੂ ਅਰਜਨ ਸਾਹਿਬ ਨੇ ਅੰਮ੍ਰਿਤਸਰ ਰੱਖ ਦਿੱਤਾ ਸੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਬੜੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਰਾਮਦਾਸ ਜੀ ਦਾ ਜੋਤਿਜੋਤ ਦਿਵਸ ਮਨਾ ਰਹੀਆਂ ਹਨ।
Sangat