
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦਾ ਮਾਮਲਾ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦੇ ਮਾਮਲੇ ਵਿਚ ਪਸ਼ਚਾਤਾਪ ਨਾ ਕਰਨ ਨੂੰ ਲੈ ਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੁਣਾਈ ਗਈ ਧਾਰਮਕ ਸਜ਼ਾ ਦੇ ਚਲਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਤੀਜੇ ਦਿਨ ਝਾੜੂ ਦੀ ਸੇਵਾ ਕੀਤੀ ਗਈ।
Religious punishment
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਹੋਰਨਾਂ ਮੈਂਬਰਾਂ ਵਲੋਂ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਦੀ ਸੇਵਾ ਨਿਭਾਈ ਗਈ। ਇਸ ਤੋਂ ਪਹਿਲਾਂ ਅੰਤ੍ਰਿਗ ਕਮੇਟੀ ਵੱਲ਼ੋਂ ਬੀਤੇ ਦਿਨੀਂ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰੰਭ ਕੀਤੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
Religious punishment
ਦੱਸ ਦਈਏ ਕਿ ਅੰਤ੍ਰਿਗ ਕਮੇਟੀ ਵੱਲੋਂ ਬੀਤੇ ਦਿਨੀਂ ਇਸ ਧਾਰਮਕ ਸਜ਼ਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਤੋਂ ਇਲਾਵਾ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਵੀ ਅਰੰਭ ਕੀਤੇ ਗਏ ਸਨ।
Akhand Path Sahib
ਜ਼ਿਕਰਯੋਗ ਹੈ ਕਿ 2016 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਂਟ ਹੋਣ ਦੇ ਮਾਮਲੇ ਵਿਚ ਸ੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਪਸ਼ਚਾਤਾਪ ਨਾ ਕਰਨ ਦੇ ਚਲਦਿਆਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਹ ਸਜ਼ਾ ਸੁਣਾਈ ਗਈ ਸੀ। ਇਸ ਧਾਰਮਕ ਸਜ਼ਾ ਦੇ ਤਹਿਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ।