ਬੋਰਗੋ ਸੰਨ ਯਾਕਮੋ ਵਿਖੇ ਸਜਾਇਆ ਗਿਆ ਨਗਰ ਕੀਰਤਨ
Published : Oct 9, 2023, 12:28 am IST
Updated : Oct 9, 2023, 7:04 am IST
SHARE ARTICLE
Nagar Kirtan
Nagar Kirtan

ਵੱਡੀ ਗਿਣਤੀ ਵਿਚ ਸ਼ਾਮਲ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਇਆ।

ਮਿਲਾਨ(ਦਲਜੀਤ ਮੱਕੜ): ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਬੋਰਗੋ ਸੰਨ ਯਾਕਮੋ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਦੁਆਰਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 

ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿਚ ਸ਼ਾਮਲ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਇਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਦੁਆਰਾ ਥਾਂ-ਥਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਬੋਰਗੋ ਸੰਨ ਯਾਕਮੋ ਦੇ ਪਿਆਸੇ ਵਿਚ ਨਗਰ ਕੀਰਤਨ ਦਾ ਪੜਾਅ ਕੀਤਾ ਗਿਆ। ਜਿਥੇ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੁਆਰਾ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ| ਨਗਰ ਕੀਰਤਨ ਬੋਰਗੋ ਸੰਨਯਾਕਮੋ ਦੇ ਵੱਖ-ਵੱਖ ਚੌਕਾਂ ਤੋਂ ਹੁੰਦਾ ਹੋਇਆਂ ਸ਼ਾਮ ਨੂੰ ਗੁਰਦਵਾਰਾ ਸਾਹਿਬ ਵਿਖੇ ਸਮਾਪਤ ਹੋਇਆ। ਸਮਾਪਤੀ ਮੌਕੇ ਨਗਰ ਕੀਰਤਨ ਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ । 

ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਦੁਆਰਾ  ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਮਿਸਲ ਮੀਰੀ ਪੀਰੀ ਬੁੱਢਾ ਦਲ ਇਟਲੀ ਦੇ ਸਿੰਘਾਂ ਦੁਆਰਾ ਅਲੌਕਿਕ ਦ੍ਰਿਸ਼ ਵਿਖਾਏ ਗਏ। ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਦਸਤਾਰ ਲਹਿਰ ਇਟਲੀ ਵਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆ ਗਈਆ। ਸੇਵਾਦਾਰਾਂ ਵਲੋਂ ਆਈਆਂ ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰ ਕੇ ਸੇਵਾਵਾਂ ਨਿਭਾਈਆਂ ਗਈਆਂ। ਗੁਰਦਵਾਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ  ਕਮੂਨੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਅੰਤ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਵਿਚ ਸੇਵਾ ਨਿਭਾਉਣ ਤੇ ਸਮੁੱਚੀ ਸੰਗਤ ਦਾ ਧਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement